21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਜੁਲਕਾ ਨਰਸਿੰਗ ਕਾਲਜ ਕਾਦੀਆਂ ਵਿਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਜੁਲਕਾ ਕਾਲਜ ਆਫ ਨਰਸਿੰਗ ਐਂਡ ਹੈਲਥ ਸਾਇੰਸ ਕਾਦੀਆਂ ਵਿਖੇ ਉਪ ਪਿ੍ੰਸੀਪਲ ਗਗਨਦੀਪ ਕੌਰ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ ਗਿਆ | ਇਸ ਮੌਕੇ ਖਾਣਾ ਪਕਾਉਣ, ਬਾਗੋਬਾਣੀ, ਪੋਸਟਰ ਬਣਾਉਣ, ਚਾਰਟ ਬਣਾਉਣ, ਕਲਾ, ਸ਼ਿਲਪਕਾਰੀ ਤੇ ਮੈਗਜ਼ੀਨ ਬਣਾਉਣ ਦੇ ਮੁੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਪ੍ਰੋਗਰਾਮ ਦੇ ਆਰੰਭ ਵਿਚ ਦੀਵਾ ਜਗਾਉਣ ਦੀ ਰਸ਼ਮ ਉਪਰੰਤ ਕੇਕ ਕੱਟਿਆ ਗਿਆ | ਵਿਦਆਰਥੀਆਂ ਨੇ ਜਿਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ, ਉਥੇ ਨਰਸਿੰਗ ਵਿਸ਼ੇ 'ਤੇ ਆਧਾਰਿਤ ਨਾਟਕ ਪੇਸ਼ ਕੀਤਾ | ਅਖੀਰ ਵਿਚ ਕੁੜੀਆਂ ਨੇ ਗਿੱਧੇ ਦੀ ਪੇਸ਼ਕਾਰੀ ਕੀਤੀ | ਮੁਕਾਬਲੇ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ਅਤੇ ਅਕਾਦਮਿਕ ਖੇਤਰ ਵਿਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਉਪ ਪਿ੍ੰਸੀਪਲ ਗਗਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਿੱਖਿਆ ਸੰਬੰਧੀ ਪ੍ਰੇਰਿਤ ਕਰਨ ਤੋਂ ਇਲਾਵਾ ਸੱਭਿਆਚਾਰਕ ਤੇ ਕਲਾਤਮਕ ਮੁਕਾਬਿਲਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ, ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭੁਪਿੰਦਰ ਸਿੰਘ ਮਾਨ ਅਤੇ ਸੁਖਵਿੰਦਰ ਸਿੰਘ ਕਾਹਲੋਂ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਕਰਨ 'ਤੇ ਕੀਤਾ ਧੰਨਵਾਦ
Ad Position 24