21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 17-05-2026
ਬਟਾਲਾ, 16 ਮਈ (ਸਤਿੰਦਰ ਸਿੰਘ)-ਗੁਰੂ ਨਾਨਕ ਕਾਲਜ ਬਟਾਲਾ ਦੇ ਸੈਸ਼ਨ 2025-26 ਦੀ ਕਲਾਸ +2 (ਸਾਇੰਸ) ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਵਿਦਿਆਰਥੀਆਂ ਨੇ ਆਪਣੀ ਕਠਿਨ ਮਿਹਨਤ, ਅਧਿਆਪਕਾਂ ਦੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਨਾਲ ਉੱਤਮ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਡਾ. ਚਰਨਜੀਤ ਸਿੰਘ ਅਤੇ ਸਕੂਲ ਇੰਚਾਰਜ ਡਾ. ਮਨਦੀਪ ਕੌਰ ਨੇ ਵਿਦਿਆਰਥੀਆਂ ਦੀ ਇਸ ਕਾਮਯਾਬੀ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੇ ਸਮਰਪਿਤ ਯਤਨਾਂ ਨਾਲ ਇਹ ਸ਼ਾਨਦਾਰ ਨਤੀਜੇ ਸੰਭਵ ਹੋਏ ਹਨ | ਸਾਇੰਸ ਵਿਭਾਗ ਵਿਚ ਸਿਮਰਨਦੀਪ ਕੌਰ ਨੇ 74.84 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਜੈਵੰਤ ਨੇ 73.4 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਸੁਭਪ੍ਰੀਤ ਕੌਰ ਨੇ 73 ਫ਼ੀਸਦੀ ਅੰਕ ਨਾਲ ਤੀਜਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਹੋਰ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰ ਕੇ ਕਾਲਜ ਦੀ ਸ਼ਾਨ ਵਿਚ ਵਾਧਾ ਕੀਤਾ | ਕਾਲਜ ਪ੍ਰਬੰਧਕ ਕਮੇਟੀ ਅਤੇ ਸਟਾਫ਼ ਨੇ ਸਾਰੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਨਤੀਜਾ ਕਾਲਜ ਦੇ ਉੱਚ ਸਿੱਖਿਆ ਮਿਆਰ, ਅਨੁਸ਼ਾਸਨ ਅਤੇ ਗੁਣਵੱਤਾ ਭਰੀ ਪੜ੍ਹਾਈ ਦਾ ਪ੍ਰਮਾਣ ਹੈ |
Ad Position 22
No active advertisement
ਪਿਛਲੀ ਖ਼ਬਰ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਅਗਲੀ ਖ਼ਬਰ ਜੁਲਕਾ ਨਰਸਿੰਗ ਕਾਲਜ ਕਾਦੀਆਂ ਵਿਚ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ
Ad Position 24