21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਡੇਰਾ ਬਾਬਾ ਨਾਨਕ ਪੁਲਿਸ ਵਲੋਂ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ

Ad Position 21
No active advertisement
ਅਜੀਤ ਡੈਸਕ 17-05-2026
ਡੇਰਾ ਬਾਬਾ ਨਾਨਕ, 16 ਮਈ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਅੱਜ ਪਿੰਡ ਚੰਦੂ ਨੰਗਲ ਦੇ ਖੇਤਾਂ ਵਿਚੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਅੱਜ ਪਿੰਡ ਚੰਦੂ ਨੰਗਲ ਦੇ ਕਿਸਾਨ ਜੋਧ ਸਿੰਘ ਪੁੱਤਰ ਹਰਬੰਸ ਸਿੰਘ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੇ ਬਰਸੀਨ ਦੇ ਖੇਤਾਂ ਵਿਚ ਲਿਫਾਫੇ ਵਿਚ ਲਪੇਟੀ ਇਕ ਸ਼ੱਕੀ ਵਸਤੂ ਪਈ ਹੈ | ਜਦ ਅਸੀਂ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਉਸ ਸ਼ੱਕੀ ਪੈਕਟ ਨੂੰ ਖੋਲ ਕੇ ਦੇਖਿਆ ਤਾਂ ਪੀਲੇ ਰੰਗ ਦੇ ਇਕ ਮੋਮੀ ਲਿਫ਼ਾਫ਼ੇ ਵਿਚ ਕੁਝ ਲਪੇਟਿਆ ਹੋਇਆ ਸੀ, ਜਿਸ ਨੂੰ ਖੋਲਣ 'ਤੇ ਹੈਰੋਇਨ ਬਰਾਮਦ ਹੋਈ ਹੈ | ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਦਾ ਵਜਨ 500 ਗ੍ਰਾਮ ਪਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਹੈਰੋਇਨ ਦੀ ਖੇਪ ਨੂੰ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਇਆ ਗਿਆ ਸੀ, ਜਸ ਦੀ ਤਫਤੀਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਹੈਰੋਇਨ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 97, ਧਾਰਾ 21 ਸੀ, ਐਨਡੀਪੀ ਐਕਟ 25, 26, 29 ਭਾਰਤੀ ਵਾਯੂਸਮਾਨ ਐਕਟ ਅਧੀਨ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਆਰਿਆ ਬੁਆਏਜ਼ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ 12ਵੀਂ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24