21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਪੀ. ਐਮ. ਸ੍ਰੀ ਸਕੂਲ ਜੇ.ਐਨ.ਵੀ ਨਾਜੋਚੱਕ ਦਾ 12ਵੀਂ ਦਾ ਨਤੀਜਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-05-2026
ਘਰੋਟਾ, 16 ਮਈ (ਸੰਜੀਵ ਗੁਪਤਾ)-ਪੀ.ਐਮ ਸ੍ਰੀ ਸਕੂਲ ਜਵਾਹਰ ਨਵੇਂ ਦਿਆ ਵਿਦਿਆਲਯ ਨਾਜੋਚੱਕ ਨੇ ਸੀ.ਬੀ.ਐਸ.ਈ 12ਵੀਂ ਜਮਾਤ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਸਕੂਲ ਦੇ ਕੁੱਲ 58 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਸਾਰੇ ਵਿਦਿਆਰਥੀ ਵਧੀਆ ਅੰਕਾਂ ਨਾਲ ਪਾਸ ਹੋਏ ਹਨ | ਸਕੂਲ ਦਾ ਕੁੱਲ ਔਸਤ ਨਤੀਜਾ 82.61 ਫ਼ੀਸਦੀ ਰਿਹਾ | ਨਤੀਜਿਆਂ ਵਿਚ 40 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਅਤੇ 4 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਵਿਗਿਆਨ ਵਿਸ਼ੇ ਵਿਚ ਲਵਨੀਤ ਨੇ 95.8 ਫ਼ੀਸਦੀ ਅੰਕ ਪ੍ਰਾਪਤ ਕਰਕੇ ਪੂਰੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ | ਕਾਮਰਸ ਵਿਸ਼ੇ ਵਿਚ ਹਿਤੇਸ਼ ਸ਼ਰਮਾ ਨੇ 94 ਫ਼ੀਸਦੀ ਨਾਲ ਪਹਿਲਾ ਸਥਾਨ ਹਾਸਲ ਕੀਤਾ | ਕਲਾ ਵਿਚ ਜਾਨਵੀ ਭਗਤ ਨੇ 88.6 ਫ਼ੀਸਦੀ ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਨੇ ਇਸ ਸ਼ਾਨਦਾਰ ਨਤੀਜੇ ਲਈ ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਅਧਿਆਪਕਾਂ ਦੀ ਮਿਹਨਤ, ਸਮਰਪਣ ਅਤੇ ਕੁਸ਼ਲ ਮਾਰਗ ਦਰਸ਼ਨ ਦੀ ਭਰਪੂਰ ਸਰਾਹਨਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਏ.ਐਂਡ. ਐਮ. ਜੇਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਮੁਫ਼ਤ ਸੇਵਾਵਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ-ਐਡਵੋਕੇਟ ਭਾਰਤ ਭੂਸ਼ਨ
Ad Position 24