29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਤੁਰੰਤ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨੇ-ਸਾਬਕਾ ਕੌਂਸਲਰ ਹਰਜੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਕੀਤੀ ਜਾ ਰਹੀ ਹੜਤਾਲ ਕਾਰਨ ਸ਼ਹਿਰ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ | ਇਸ ਮਾਮਲੇ ਨੂੰ ਲੈ ਕੇ ਸਾਬਕਾ ਕੌਂਸਲਰ ਹਰਜੀਤ ਸਿੰਘ ਬੱਗਾ ਨੇ ਸਰਕਾਰ ਤੋਂ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਸਰਕਾਰ ਨੂੰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ, ਤਾਂ ਜੋ ਸ਼ਹਿਰ ਨੂੰ ਗੰਭੀਰ ਸਿਹਤ ਸੰਕਟ ਤੋਂ ਬਚਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸਿਟੀ ਦੇ ਕਈ ਮੁਹੱਲਿਆਂ ਤੇ ਗਲੀਆਂ 'ਚ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਗਰਮੀ ਦੇ ਮੌਸਮ 'ਚ ਗੰਦਗੀ ਤੇ ਕੂੜੇ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਵੀ ਕਾਫ਼ੀ ਵੱਧ ਗਿਆ ਹੈ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਸਕਦੇ ਹਨ | ਹਰਜੀਤ ਸਿੰਘ ਬੱਗਾ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਫ਼ਾਈ ਕਰਮਚਾਰੀਆਂ ਨਾਲ ਗੱਲਬਾਤ ਕਰਕੇ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਰਾਹਤ ਮਿਲ ਸਕੇ ਅਤੇ ਸਫ਼ਾਈ ਪ੍ਰਬੰਧ ਮੁੜ ਪੱਟੜੀ 'ਤੇ ਆ ਸਕਣ |

Ad Position 22
No active advertisement
ਪਿਛਲੀ ਖ਼ਬਰ ਜੇ.ਈ.ਈ. ਤੇ ਨੀਟ ਦੀ ਕੋਚਿੰਗ ਸੰਬੰਧੀ ਸਕੂਲ ਮੁਖੀਆਂ ਤੇ ਵਿਸ਼ੇਵਾਰ ਲੈਕਚਰਾਰਾਂ ਦੀ ਟਰੇਨਿੰਗ ਕਰਵਾਈ-ਪੁਰੇਵਾਲ ਅਗਲੀ ਖ਼ਬਰ ਆਲ ਇੰਡੀਆ ਕ੍ਰਿਸਚਨ ਯੂਥ ਫਰੰਟ ਪੰਜਾਬ ਦੇ ਪ੍ਰਧਾਨ ਨੇ ਮਣੀਪੁਰ 'ਚ 3 ਪਾਸਟਰਾਂ ਦੀ ਹੱਤਿਆ ਦੀ ਕੀਤੀ ਨਿੰਦਾ <br/>
Ad Position 24