29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵਰਕਸ਼ਾਪ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 18-05-2026
ਗੁਰਦਾਸਪੁਰ, 17 ਮਈ (ਪੰਕਜ ਸ਼ਰਮਾ)-ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦੇ ਮਾਨਯੋਗ ਕੁਲਪਤੀ ਡਾ: ਐਸ.ਕੇ. ਮਿਸ਼ਰਾ ਦੀ ਕੁਸ਼ਲ ਰਹਿਨੁਮਾਈ ਤੇ ਦੂਰ-ਦਰਸ਼ੀ ਅਗਵਾਈ ਹੇਠ ਸੈਂਟਰ ਫ਼ਾਰ ਕੰਟੀਨਿਊਇੰਗ ਐਜੂਕੇਸ਼ਨ ਵਲੋਂ 'ਯੂਨੀਵਰਸਿਟੀ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਨ ਤੇ ਮੁਲਾਂਕਣ' ਵਿਸ਼ੇ 'ਤੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪ ਦਾ ਮੁੱਖ ਉਦੇਸ਼ ਯੂਨੀਵਰਸਿਟੀ ਦੀ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਨਿਰਪੱਖ ਬਣਾਉਣਾ ਸੀ | ਪ੍ਰੋਗਰਾਮ ਵਿਚ ਰਜਿਸਟਰਾਰ, ਡੀਨ, ਵਿਭਾਗ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਮੌਕੇ ਡਾ: ਨਵੀਨ ਬੇਰੀ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਜ਼ਿੰਮੇਵਾਰੀਆਂ, ਅਨੁਸ਼ਾਸਨ, ਗੋਪਨੀਯਤਾ ਅਤੇ ਪਾਰਦਰਸ਼ਤਾ ਬਣਾਈ ਰੱਖਣ ਦੇ ਮਹੱਤਵਪੂਰਨ ਪੱਖਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਦੌਰਾਨ ਡਾ: ਹਰੀਸ਼ ਪੁਨਗੋਤਰਾ ਨੇ ਵੀ ਹਾਜ਼ਰ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਪ੍ਰੀਖਿਆ ਪ੍ਰਣਾਲੀ ਵਿਚ ਸੁਧਾਰ ਅਤੇ ਉੱਚ ਸੈਸ਼ਨਿਕ ਗੁਣਵੱਤਾ ਕਾਇਮ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ 'ਤੇ ਚਾਨਣਾ ਪਾਇਆ | ਮਾਨਯੋਗ ਕੁਲਪਤੀ ਡਾ: ਐਸ.ਕੇ. ਮਿਸ਼ਰਾ ਨੇ ਫੈਕਲਟੀ ਮੈਂਬਰਾਂ ਨੂੰ ਯੂਨੀਵਰਸਿਟੀ ਦੀ ਉੱਚ ਸੈਸ਼ਨਿਕ ਮਰਿਆਦਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ ਤੇ ਪ੍ਰੀਖਿਆ ਕਾਰਜ 'ਚ ਸਮਰਪਣ, ਇਮਾਨਦਾਰੀ ਤੇ ਪਾਰਦਰਸ਼ਤਾ ਦੇ ਮਹੱਤਵ 'ਤੇ ਜ਼ੋਰ ਦਿੱਤਾ | ਪ੍ਰੋਗਰਾਮ ਦਾ ਸਮਾਪਨ ਧੰਨਵਾਦ ਪ੍ਰਸਤਾਵ ਤੇ ਸੰਵਾਦਾਤਮਿਕ ਚਰਚਾ ਨਾਲ ਹੋਇਆ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਹਾਈ ਸਕੂਲ ਸਤਕੋਹਾ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਤਨਖ਼ਾਹਾਂ ਨਾ ਮਿਲਣ ਦੇ ਵਿਰੋਧ 'ਚ ਆਸ਼ਾ ਵਰਕਰਾਂ ਵਲੋਂ 19 ਨੰੂ ਸਿਵਲ ਸਰਜਨ ਦਫ਼ਤਰ ਦੇ ਘਿਰਾਓ ਦਾ ਐਲਾਨ
Ad Position 24