28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

20 ਨੂੰ ਕਲਾਨੌਰ 'ਚ ਕੈਮਿਸਟ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨਗੇ-ਪ੍ਰਧਾਨ ਖਾਲਸਾ <br/>

Ad Position 21
No active advertisement
ਅਜੀਤ ਡੈਸਕ 18-05-2026
ਕਲਾਨੌਰ, 17 ਮਈ (ਪੁਰੇਵਾਲ)-ਆਨਲਾਇਨ ਦਵਾਈਆਂ ਦੀ ਵਿਕਰੀ ਦੇ ਰੋਸ ਵਜੋਂ ਕੈਮਿਸਟਾਂ ਵਲੋਂ ਸ਼ੁਰੂ ਕੀਤੇ ਗਏ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਤਹਿਤ ਗੁਰਦਾਸਪੁਰ ਕੈਮਿਸਟ ਐਸੋਸੀਏਸ਼ਨ ਦੇ ਸੱਦੇ 'ਤੇ ਕਲਾਨੌਰ ਦੇ ਕੈਮਿਸਟ ਵੀ 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਰੱਖ ਕੇ ਰੋਸ ਪ੍ਰਰਦਸ਼ਨ ਕਰਨਗੇ | ਜਾਣਕਾਰੀ ਸਾਂਝੀ ਕਰਦਿਆਂ ਕਲਾਨੌਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੀਆਂ ਹਦਾਇਤਾਂ 'ਤੇ 20 ਮਈ ਨੂੰ ਦੁਕਾਨਾਂ ਬੰਦ ਰੱਖ ਕੇ ਗੁਰਦਾਸਪੁਰ ਵਿਖੇ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੜਤਾਲ ਮੁੱਖ ਤੌਰ 'ਤੇ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ 'ਚ ਕੀਤੀ ਜਾ ਰਹੀ ਹੈ, ਜਿਸ ਨਾਲ ਰਵਾਇਤੀ ਕੈਮਿਸਟਾਂ ਦੇ ਕਾਰੋਬਾਰ 'ਤੇ ਮਾਰੂ ਅਸਰ ਪੈ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਆਨਲਾਈਨ ਦਵਾਈਆਂ ਦੀ ਵਿਕਰੀ ਬੰਦ ਨਾਂ ਹੋਈ ਤਾਂ ਕੈਮਿਸਟਾਂ ਦਾ ਕਾਰੋਬਾਰ ਪ੍ਰਭਾਵਿਤ ਹੋਵੇਗਾ ਤੇ ਇਸ ਪ੍ਰਚਲਣ ਨੂੰ ਰੋਕਣ ਲਈ ਸੰਘਰਸ਼ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਕਲਾਨੌਰ ਅਤੇ ਆਲੇ-ਦੁਆਲੇ ਦੇ ਸਾਰੇ ਪਿੰਡਾਂ ਦੇ ਸਮੂਹ ਕੈਮਿਸਟ 20 ਮਈ ਨੂੰ ਆਪਣੇ ਮੈਡੀਕਲ ਸਟੋਰ ਰੋਸ ਵਜੋਂ ਬੰਦ ਰੱਖ ਕੇ ਹੜਤਾਲ 'ਚ ਸ਼ਾਮਲ ਹੋਣਗੇ | ਇਸ ਮੌਕੇ ਕੈਮਿਸਟ ਰਾਜ ਕੁਮਾਰ ਸ਼ਰਮਾ ਸਰਪ੍ਰਸਤ, ਜਨਰਲ ਸਕੱਤਰ ਰਾਜੇਸ਼ ਕੁਮਾਰ ਹੈਪੀ, ਵਿਕਾਸ ਵਿੱਗ ਖ਼ਜ਼ਾਨਚੀ, ਰਾਜੀਵ ਕੁਮਾਰ ਸ਼ਰਮਾ, ਤਰਸੇਮ ਸਿੰਘ ਠਾਕੁਰ, ਗੁਰਦੇਵ ਸਿੰਘ ਪ੍ਰੈਸ ਸਕੱਤਰ, ਰਣਬੀਰ ਸਿੰਘ ਆਦਿ ਵੀ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲੇ ਮੁਲਜ਼ਮ ਨੰੂ ਕੀਤਾ ਕਾਬੂ ਅਗਲੀ ਖ਼ਬਰ ਦਸ਼ਮੇਸ ਪਬਲਿਕ ਸਕੂਲ ਦੀ ਵਿਦਿਆਰਥਣ ਨੇ 12ਵੀਂ ਦੀ ਮੈਰਿਟ ਸੂਚੀ 16ਵਾਂ ਸਥਾਨ ਕੀਤਾ ਪ੍ਰਾਪਤ
Ad Position 24