28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਘਰੋਟਾ ਖੇਤਰ 'ਚ ਆਈ.ਟੀ.ਆਈ. ਕਾਲਜ ਖੋਲ੍ਹਣਾ ਜ਼ਰੂਰੀ ਲੋੜ-ਸੀਮਾ ਕੁਮਾਰੀ

Ad Position 21
No active advertisement
ਅਜੀਤ ਡੈਸਕ 18-05-2026
ਘਰੋਟਾ, 17 ਮਈ (ਸੰਜੀਵ ਗੁਪਤਾ)-ਸਾਬਕਾ ਸੰਸਦੀ ਸਕੱਤਰ ਸੀਮਾ ਕੁਮਾਰੀ ਨੇ ਕਿਹਾ ਕਿ ਘਰੋਟਾ ਖੇਤਰ ਵਿੱਦਿਅਕ ਤੌਰ 'ਤੇ ਪੱਛੜਿਆ ਹੋਇਆ ਹੈ ਤੇ ਇਸ ਨੂੰ ਇਕ ਆਈ.ਟੀ.ਆਈ. ਤੇ ਕਾਲਜ ਦੀ ਸਖ਼ਤ ਲੋੜ ਹੈ | ਉਨ੍ਹਾਂ ਅੱਗੇ ਕਿਹਾ ਕਿ ਪਲੱਸ ਟੂ ਪਾਸ ਕਰਨ ਤੋਂ ਬਾਅਦ ਵਿਦਿਆਰਥੀਆਂ, ਖ਼ਾਸ ਕਰਕੇ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਤੇ ਤਕਨੀਕੀ ਸਿੱਖਿਆ ਲਈ ਦੂਰ-ਦੁਰਾਡੇ ਖੇਤਰਾਂ 'ਚ ਜਾਣਾ ਪੈਂਦਾ ਹੈ | ਜਿਸ ਕਾਰਨ ਗ਼ਰੀਬ ਤੇ ਮੱਧ ਵਰਗੀ ਪਰਿਵਾਰਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਸੀਮਾ ਕੁਮਾਰੀ ਗੜਮਲ ਪਿੰਡ ਵਿਚ ਇਕ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਆਈ ਸੀ | ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਘਰੋਟਾ ਖੇਤਰ ਵਿਚ ਇਕ ਆਈ.ਟੀ.ਆਈ. ਕਾਲਜ ਦੀ ਮੰਗ ਲੰਬੇ ਸਮੇਂ ਤੋਂ ਚੱਲੀ ਆ ਰਹੀ ਹੈ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਇਸ ਦਿਸ਼ਾ ਵਿਚ ਗੰਭੀਰ ਯਤਨ ਕੀਤੇ ਸਨ, ਜਿਸ ਨਾਲ ਇਲਾਕੇ ਦੀ ਲੋੜ ਨੂੰ ਪਛਾਣਿਆ ਗਿਆ ਸੀ | ਆਈ.ਟੀ.ਆਈ. ਖੋਲ੍ਹਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਸੀ ਤੇ ਸਬੰਧਿਤ ਵਿਭਾਗ ਦੀ ਇਕ ਟੀਮ ਨੇ ਖੇਤਰ ਦਾ ਨਿਰੀਖਣ ਵੀ ਕੀਤਾ ਸੀ | ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਸਰਕਾਰ ਵਿਚ ਤਬਦੀਲੀ ਕਾਰਨ ਮਾਮਲਾ ਲਟਕ ਗਿਆ ਸੀ ਤੇ ਅਜੇ ਵੀ ਲਟਕਿਆ ਹੋਇਆ ਹੈ | ਬਾਅਦ ਦੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜੇਕਰ ਇਸ ਪ੍ਰੋਜੈਕਟ ਨੂੰ ਉਸ ਸਮੇਂ ਅੱਗੇ ਵਧਾਇਆ ਜਾਂਦਾ ਤਾਂ ਘਰੋਟਾ ਖੇਤਰ ਦੇ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਦੇ ਬਿਹਤਰ ਮੌਕੇ ਮਿਲ ਸਕਦੇ ਸਨ | ਸੀਮਾ ਕੁਮਾਰੀ ਨੇ ਕਿਹਾ ਕਿ ਘਰੋਟਾ ਤੇ ਆਲੇ-ਦੁਆਲੇ ਦੇ ਪੇਂਡੂ ਖੇਤਰਾਂ 'ਚ ਵੱਡੀ ਗਿਣਤੀ ਵਿਚ ਵਿਦਿਆਰਥੀ ਰਹਿੰਦੇ ਹਨ, ਪਰ ਕਾਲਜਾਂ ਅਤੇ ਤਕਨੀਕੀ ਸੰਸਥਾਵਾਂ ਦੀ ਘਾਟ ਉਨ੍ਹਾਂ ਦੇ ਭਵਿੱਖ ਨੂੰ ਰੋਕ ਰਹੀ ਹੈ | ਇਸ ਮੌਕੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਤੇ ਸਥਾਨਕ ਨਿਵਾਸੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਰਮਚਾਰੀ ਪੈਨਸ਼ਨਰ ਫ਼ਰੰਟ ਵਲੋਂ 26 ਨੂੰ ਪੰਜਾਬ ਭਰ 'ਚ ਪ੍ਰਦਰਸ਼ਨ ਕਰਨ ਦਾ ਐਲਾਨ ਅਗਲੀ ਖ਼ਬਰ ਪਲਾਸਟਿਕ ਮੁਕਤ ਅਭਿਆਨ ਤਹਿਤ ਯਾਤਰੀਆਂ, ਵੈਂਡਰਾਂ ਤੇ ਰੇਲਵੇ ਕਰਮਚਾਰੀਆਂ ਨੂੰ ਕੀਤਾ ਜਾਗਰੂਕ
Ad Position 24