28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਨਸ਼ੀਲੇ ਪਦਾਰਥਾਂ ਸਮੇਤ ਮਹਿਲਾ ਸਣੇ 3 ਕਾਬੂ

Ad Position 21
No active advertisement
ਅਜੀਤ ਡੈਸਕ 18-05-2026
ਪਠਾਨਕੋਟ, 17 ਮਈ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਮਾਮੂਨ ਕੈਂਟ ਪੁਲਿਸ ਵਲੋਂ ਇਕ ਮਹਿਲਾ ਸਮੇਤ ਤਿੰਨ ਵਿਅਕਤੀਆਂ ਨੂੰ 783 ਗ੍ਰਾਮ ਚਰਸ ਸਮੇਤ ਕਾਬੂ ਕੀਤਾ ਹੈ | ਮਾਮੂਨ ਕੈਂਟ ਥਾਣੇ ਦੇ ਏ.ਐਸ.ਆਈ. ਪਵਨ ਕੁਮਾਰ ਵਲੋਂ ਨਾਕਾ ਲਗਾਇਆ ਹੋਇਆ ਸੀ, ਜਿਸ ਦੌਰਾਨ ਹਿਮਾਚਲ ਤੋਂ ਆ ਰਹੀ ਇਕ ਬੱਸ ਵਿਚੋਂ ਇਕ ਮਹਿਲਾ ਸਮੇਤ ਦੋ ਵਿਅਕਤੀ ਉੱਤਰੇ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਏ ਅਤੇ ਉਨ੍ਹਾਂ ਆਪਣੇ ਬੈਗ ਵਿਚੋਂ ਇਕ ਕਾਲਾ ਮੋਮੀ ਲਿਫ਼ਾਫ਼ਾ ਸੜਕ 'ਤੇ ਸੁੱਟ ਦਿੱਤਾ | ਪੁਲਿਸ ਵਲੋਂ ਉਸ ਲਿਫ਼ਾਫ਼ੇ ਨੂੰ ਜਦੋਂ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 783 ਗ੍ਰਾਮ ਚਰਸ ਬਰਾਮਦ ਕੀਤੀ ਗਈ ਅਤੇ ਪੁਲਿਸ ਪਾਰਟੀ ਨੇ ਮਹਿਲਾ ਸਮੇਤ ਤਿੰਨੇ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਹਿਚਾਣ ਦੀਪਕ ਪੁੱਤਰ ਕਮਲਜੀਤ ਅਬਰੋਲ ਨਗਰ ਪਠਾਨਕੋਟ, ਮੋਹਿਤ ਪੁੱਤਰ ਕਮਲਜੀਤ ਅਬਰੋਲ ਨਗਰ ਪਠਾਨਕੋਟ ਅਤੇ ਪਿ੍ੰਕਾ ਪਤਨੀ ਮੋਹਿਤ ਅਬਰੋਲ ਨਗਰ ਪਠਾਨਕੋਟ ਦੇ ਰੂਪ ਵਿਚ ਹੋਈ ਹੈ, ਤਿੰਨਾਂ ਦੇ ਖ਼ਿਲਾਫ਼ ਥਾਣਾ ਮਾਮੂਨ ਕੈਂਟ ਵਿਖੇ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਹਵਨ ਯੱਗ ਦਾ ਆਯੋਜਨ ਅਗਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ ਨੇ ਬੀ.ਐਸ.ਸੀ. ਅਰਥ ਸ਼ਾਸਤਰ ਦੇ ਤੀਜੇ ਸਮੈਸਟਰ 'ਚ 100 ਫੀਸਦੀ ਨਤੀਜਾ ਕੀਤਾ ਪ੍ਰਾਪਤ
Ad Position 24