28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਸਰਕਾਰ ਹਰ ਫ਼ਰੰਟ 'ਤੇ ਸਾਬਤ ਹੋ ਰਹੀ ਅਸਫ਼ਲ-ਅਸ਼ੋਕ ਚੌਧਰੀ

Ad Position 21
No active advertisement
ਅਜੀਤ ਡੈਸਕ 18-05-2026
ਘਰੋਟਾ, 17 ਮਈ (ਸੰਜੀਵ ਗੁਪਤਾ)-ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ ਨੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਹਰ ਫ਼ਰੰਟ 'ਤੇ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦਾ ਹਰ ਵਰਗ ਅੱਜ ਦੁਖੀ ਹੈ ਤੇ ਲੋਕ ਬਦਲਾਅ ਚਾਹੁੰਦੇ ਹਨ | ਅਸ਼ੋਕ ਚੌਧਰੀ ਆਪਣੇ ਨਿੱਜੀ ਸਹਾਇਕ ਕੈਪਟਨ ਸ਼ੇਰ ਸਿੰਘ ਦੇ ਭਰਾ ਦੀ ਮੌਤ 'ਤੇ ਦੁੱਖ ਪ੍ਰਗਟ ਕਰਨ ਲਈ ਪਿੰਡ ਜੰਡੀ ਆਏ ਸਨ | ਉਨ੍ਹਾਂ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਤੇ ਵਿੱਛੜੀ ਆਤਮਾ ਲਈ ਪ੍ਰਾਰਥਨਾ ਕੀਤੀ | ਗੱਲਬਾਤ ਕਰਦਿਆਂ ਅਸ਼ੋਕ ਚੌਧਰੀ ਨੇ ਕਿਹਾ ਕਿ ਸਰਕਾਰ ਪੰਜਾਬ 'ਚ ਕਾਨੂੰਨ ਵਿਵਸਥਾ, ਵਿਕਾਸ ਕਾਰਜ, ਰੁਜ਼ਗਾਰ, ਕਿਸਾਨਾਂ ਤੇ ਕਾਰੋਬਾਰੀਆਂ ਨਾਲ ਸਬੰਧਿਤ ਮੁੱਦਿਆਂ 'ਤੇ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਜਨਤਾ ਨੇ ਸਰਕਾਰ ਨੂੰ ਜੋ ਉਮੀਦਾਂ ਨਾਲ ਸੱਤਾ ਸੌਂਪੀ ਸੀ, ਉਹ ਚਕਨਾਚੂਰ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਆਮ ਲੋਕ, ਕਿਸਾਨ, ਮਜ਼ਦੂਰ, ਕਾਰੋਬਾਰੀ ਤੇ ਨੌਜਵਾਨ, ਸਾਰੇ ਹੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਤੇ ਹੁਣ ਸੂਬੇ ਵਿਚ ਬਦਲਾਅ ਦੀ ਮੰਗ ਵੱਧ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਪਾਰਟੀ ਨੇ ਲਗਾਤਾਰ ਜਨਤਕ ਮੁੱਦੇ ਉਠਾਏ ਹਨ ਤੇ ਭਵਿੱਖ ਵਿਚ ਲੋਕ ਕਾਂਗਰਸ ਨੂੰ ਇਕ ਹੋਰ ਮੌਕਾ ਦੇਣਗੇ | ਉਨ੍ਹਾਂ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਅਰੁਣਾ ਚੌਧਰੀ ਲੰਬੇ ਸਮੇਂ ਤੋਂ ਇਲਾਕੇ ਦੀ ਸੇਵਾ ਕਰ ਰਹੀ ਹੈ ਅਤੇ ਜਨਤਾ ਦਾ ਉਨ੍ਹਾਂ 'ਤੇ ਵਿਸ਼ਵਾਸ ਮਜ਼ਬੂਤ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਵਾਰ ਵੀ ਲੋਕ ਅਰੁਣਾ ਚੌਧਰੀ ਦਾ ਸਮਰਥਨ ਕਰਨਗੇ ਤੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਪ੍ਰਦਾਨ ਕਰਨਗੇ | ਅਸ਼ੋਕ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਸੁੱਖ-ਦੁੱਖ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਤੇ ਉਨ੍ਹਾਂ ਦੀ ਆਵਾਜ਼ ਬਣ ਕੇ ਉਨ੍ਹਾਂ ਲਈ ਲੜਦੀ ਰਹੇਗੀ | ਇਸ ਮੌਕੇ ਕਾਂਗਰਸੀ ਵਰਕਰ ਤੇ ਇਲਾਕੇ ਦੇ ਪ੍ਰਮੁੱਖ ਲੋਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਵੈੱਲਫੇਅਰ ਸੁਸਾਇਟੀ ਨੇ ਸ਼ਨੀ ਜੈਅੰਤੀ 'ਤੇ ਧਾਰਮਿਕ ਪ੍ਰੋਗਰਾਮ ਦਾ ਕੀਤਾ ਆਯੋਜਨ ਅਗਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਹਵਨ ਯੱਗ ਦਾ ਆਯੋਜਨ
Ad Position 24