28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

'ਆਪ' ਦੇ ਨਗਰ ਪ੍ਰਧਾਨ ਵਲੋਂ ਤਲੂਰ ਦੇ ਨੌਜਵਾਨ ਦਾ ਕਤਲ ਕਰਨ ਦੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਨਿੰਦਾ <br/>

Ad Position 21
No active advertisement
ਅਜੀਤ ਡੈਸਕ 18-05-2026
ਨਰੋਟ ਜੈਮਲ ਸਿੰਘ, 17 ਮਈ (ਸ਼ਸ਼ੀ ਕੁਮਾਰ)-ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਵੱਡੇ ਤਲੂਰ ਦੇ ਇਕ ਪੋਕਲੇਨ ਓਪਰੇਟਰ ਰਾਜ ਕੁਮਾਰ ਦਾ ਆਮ ਆਦਮੀ ਪਾਰਟੀ ਦੇ ਨਗਰ ਪ੍ਰਧਾਨ ਤੇ ਉਸ ਦੇ ਭਰਾਵਾਂ ਤੇ ਭਤੀਜੇ ਵਲੋਂ ਕੀਤੇ ਗਏ ਕਤਲ ਦੀ ਸਖ਼ਤ ਨਿੰਦਾ ਕਰਦੇ 'ਅਜੀਤ' ਨਾਲ ਗੱਲਬਾਤ ਕਰਦਿਆਂ ਹੋਇਆਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਜਦੋਂ ਦੀ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਲੈ ਕੇ ਪੰਜਾਬ ਵਿਚ ਕਾਨੂੰਨੀ ਵਿਵਸਥਾ ਨਾਮ ਦੀ ਕੋਈ ਚੀਜ਼ ਨਹੀਂ ਰਹੀ | ਜੋਗਿੰਦਰ ਪਾਲ ਨੇ ਪੰਜਾਬ ਵਿਚ ਆਏ ਦਿਨ ਲੁੱਟਾਂ-ਖੋਹਾਂ, ਫਰੋਤੀਆਂ ਵਿਚ ਹੋ ਰਹੇ ਵਾਧੇ ਤੇ ਗੈਂਗਸਟਰਾਂ ਵਲੋਂ ਦਿਨ ਦਿਹਾੜੇ ਹੋ ਰਹੇ ਕਤਲਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਜੋਗਿੰਦਰ ਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਹਮੇਸ਼ਾ ਬਦਲਾਖੋਰੀ ਦੀ ਨੀਤੀ ਨਾਲ ਰਾਜਨੀਤੀ ਕੀਤੀ ਹੈ ਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਬਜਾਏ ਪੰਜਾਬ ਦੇ ਲੋਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ | ਜਿਸ ਕਰਕੇ ਪੰਜਾਬ ਦੇ ਲੋਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਨਾ ਸਮਝਦੇ ਹੋਏ ਪੰਜਾਬ ਵਿਚ ਆਮ ਆਦਮੀ ਪਾਰਟੀ ਵੋਟਾਂ ਪਾ ਕੇ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ | ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਕਿਹਾ ਕਿ ਜਦ ਕਿਸੇ ਪਾਰਟੀ ਦੇ ਆਗੂ ਹੀ ਲੋਕਾਂ ਦੇ ਕਤਲ ਕਰਨ ਲੱਗਣਗੇ ਤਾਂ ਉਹ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਕੀ ਸਹਿਯੋਗ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਕਾਰਤਿਕ ਵਡੈਹਰਾ ਨੇ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਆਪਣਾ ਜਨ ਸੰਪਰਕ ਅਭਿਆਨ ਕੀਤਾ ਤੇਜ਼ ਅਗਲੀ ਖ਼ਬਰ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਜ਼ਿੰਮੇਵਾਰ ਮੋਦੀ ਤੇ ਮਾਨ ਸਰਕਾਰ ਖ਼ਿਲਾਫ਼ ਲੋਕਾਂ ਨੂੰ ਸੜਕਾਂ 'ਤੇ ਆਉਣ ਦਾ ਸੱਦਾ-ਆਰ.ਐਮ....
Ad Position 24