28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕਾਰਤਿਕ ਵਡੈਹਰਾ ਨੇ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਆਪਣਾ ਜਨ ਸੰਪਰਕ ਅਭਿਆਨ ਕੀਤਾ ਤੇਜ਼

Ad Position 21
No active advertisement
ਅਜੀਤ ਡੈਸਕ 18-05-2026
ਪਠਾਨਕੋਟ, 17 ਮਈ (ਸੁਮਿਤ)-ਕਾਰਤਿਕ ਵਡੈਹਰਾ ਨੇ ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਆਪਣਾ ਜਨ ਸੰਪਰਕ ਅਭਿਆਨ ਤੇਜ਼ ਕਰ ਦਿੱਤਾ ਹੈ | ਵਾਰਡ ਨੰਬਰ-9 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਕਾਰਤਿਕ ਵਡੈਹਰਾ ਲਗਾਤਾਰ ਇਲਾਕੇ ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਤੇ ਆਪਣੀਆਂ ਤਰਜ਼ੀਹਾਂ ਸਾਂਝੀਆਂ ਕਰ ਰਹੇ ਹਨ | ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਸਥਾਨਕ ਨਿਵਾਸੀਆਂ ਦਾ ਵਧੀਆ ਸਮਰਥਨ ਮਿਲ ਰਿਹਾ ਹੈ | ਲੋਕਾਂ ਨੇ ਇਲਾਕੇ ਦੇ ਵਿਕਾਸ, ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਆਪਣੀਆਂ ਸਮੱਸਿਆਵਾਂ ਵੀ ਉਨ੍ਹਾਂ ਦੇ ਸਾਹਮਣੇ ਰੱਖੀਆਂ | ਇਸ ਮੌਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ ਵੀ ਕਾਰਤਿਕ ਵਡੈਹਰਾ ਦੇ ਸਮਰਥਨ ਵਿਚ ਮੈਦਾਨ 'ਚ ਉੱਤਰੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕ ਹਿਤਾਂ ਦੀ ਰਾਜਨੀਤੀ ਕਰਦੀ ਆਈ ਹੈ ਤੇ ਨਗਰ ਨਿਗਮ ਚੋਣਾਂ ਵਿਚ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਨੇ ਕਾਰਕੁਨਾਂ ਨੂੰ ਇਕਜੁੱਟ ਹੋ ਕੇ ਚੋਣ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਗਰਮ ਆਗੂ ਪ੍ਰਵੀਨ ਕੁਮਾਰੀ ਪੂਰੀ ਟੀਮ ਤੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ 'ਚ ਹੋਈ ਸ਼ਾਮਿਲ ਅਗਲੀ ਖ਼ਬਰ 'ਆਪ' ਦੇ ਨਗਰ ਪ੍ਰਧਾਨ ਵਲੋਂ ਤਲੂਰ ਦੇ ਨੌਜਵਾਨ ਦਾ ਕਤਲ ਕਰਨ ਦੀ ਸਾਬਕਾ ਵਿਧਾਇਕ ਜੋਗਿੰਦਰ ਪਾਲ ਵਲੋਂ ਨਿੰਦਾ <br/>
Ad Position 24