20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਿਸਾਨ ਆਗੂ 'ਤੇ ਹਮਲਾ ਕਰਕੇ ਕਾਰ ਦੀ ਕੀਤੀ ਭੰਨਤੋੜ

Ad Position 21
No active advertisement
ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਚੱਕਰਾਜਾ)-ਬੀਤੀ ਸ਼ਾਮ 2 ਨੌਜਵਾਨਾਂ ਵਲੋਂ ਕਿਸਾਨ ਆਗੂ 'ਤੇ ਮੰਡੀ 'ਚ ਜਾ ਕੇ ਉਸ 'ਤੇ ਹਮਲਾ ਕੀਤਾ ਗਿਆ ਤੇ ਉਸ ਦੀ ਕਾਰ ਦੀ ਭੰਨਤੋੜ ਵੀ ਕੀਤੀ ਗਈ | ਇਸ ਸਬੰਧੀ 'ਅਜੀਤ' ਉਪ ਦਫ਼ਤਰ ਗੁਰਦਾਸਪੁਰ ਵਿਖੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਲਬੀਰ ਸਿੰਘ ਜੀਵਨਚੱਕ ਨੇ ਦੱਸਿਆ ਕਿ ਬੀਤੀ ਸ਼ਾਮ ਜਦੋਂ ਉਹ ਆਪਣੀ ਆੜ੍ਹਤ ਦੀ ਦੁਕਾਨ 'ਤੇ ਖੜ੍ਹਾ ਸੀ ਤਾ ਸ਼ਰਾਬ ਦੇ ਨਸ਼ੇ 'ਚ ਆਏ ਦੋ ਨੌਜਵਾਨਾਂ ਅਰਜਨ ਸਿੰਘ ਤੇ ਐਸ.ਪੀ.ਸਿੰਘ ਪਿੰਡ ਹਕੀਮਪੁਰ ਵਲੋਂ ਉਸ 'ਤੇ ਹਮਲਾ ਕਰਕੇ ਉਸ ਨੰੂ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਉਸ ਦੀ ਕਾਰ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਗਈ | ਜਿਸ ਤੋਂ ਬਾਅਦ ਪੁਲਿਸ ਥਾਣਾ ਦੋਰਾਂਗਲਾ ਦੇ ਐਸ.ਐਚ.ਓ ਨੰੂ ਫੋਨ ਕਰਨ ਤੋਂ ਬਾਅਦ ਪੁਲਿਸ ਵਲੋਂ ਦੋਹਾਂ ਨੌਜਵਾਨਾਂ ਨੰੂ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਗਈ | ਕਿਸਾਨ ਆਗੂ ਨੇ ਕਿਹਾ ਕਿ ਉਸ ਨੰੂ ਇਨ੍ਹਾਂ ਨੌਜਵਾਨਾਂ ਤੋਂ ਜਾਨ ਦਾ ਖ਼ਤਰਾ ਹੈ, ਇਸ ਲਈ ਇਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਸਦਕਾ ਸਕੂਲ ਤੇ ਮਾਪਿਆਂ ਦਾ ਚਮਕਾਇਆ ਨਾਂਅ
Ad Position 24