20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਦੇ ਨਤੀਜੇ ਰਹੇ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਬਟਾਲਾ, 18 ਮਈ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੈਂਪ ਬਟਾਲਾ ਨੇ ਇਸ ਸਾਲ 8ਵੀਂ, 10ਵੀਂ ਤੇ 12ਵੀਂ ਬੋਰਡ ਜਮਾਤਾਂ ਦੇ ਨਤੀਜਿਆਂ 'ਚ 100 ਫ਼ੀਸਦੀ ਨਤੀਜਾ ਹਾਸਲ ਕਰਕੇ ਇਕ ਵਿਲੱਖਣ ਉਪਲੱਬਧੀ ਦਰਜ ਕੀਤੀ ਹੈ | ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ, ਮਾਪਿਆਂ ਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ | 8ਵੀਂ ਜਮਾਤ ਦੀ ਵਿਦਿਆਰਥਣ ਡਿੰਪਲ ਨੇ 97 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ 'ਚ ਪਹਿਲਾ ਸਥਾਨ, ਜਸਪ੍ਰੀਤ ਨੇ 96 ਫ਼ੀਸਦੀ ਨਾਲ ਦੂਸਰਾ ਤੇ ਅਰਸ਼ਪ੍ਰੀਤ ਤੇ ਸਿਮਰਨਪ੍ਰੀਤ ਕੌਰ ਨੇ 95 ਫ਼ੀਸਦੀ ਨਾਲ ਤੀਸਰਾ ਸਥਾਨ ਪ੍ਰਾਪਤ ਕੀਤਾ | 10ਵੀਂ ਜਮਾਤ ਦੀ ਵਿਦਿਆਰਥਣ ਤਮੰਨਾ ਨੇ 92 ਫ਼ੀਸਦੀ ਪਹਿਲਾ, ਸਾਨੀਆ ਨੇ 91 ਫ਼ੀਸਦੀ ਨਾਲ ਦੂਸਰਾ ਤੇ ਸਾਖਸ਼ੀ ਭਗਤ ਨੇ 90 ਫ਼ੀਸਦੀ ਅੰਕ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਦਕਿ 12ਵੀਂ ਜਮਾਤ ਦੀ ਵਿਦਿਆਰਥਣ ਅਨੂ ਨੇ 91 ਫ਼ੀਸਦੀ ਨਾਲ ਪਹਿਲਾ, ਪਲਕਪ੍ਰੀਤ ਨੇ 89 ਫ਼ੀਸਦੀ ਨਾਲ ਦੂਸਰਾ ਤੇ ਸੁਨੈਨਾ ਨੇ 88.8 ਫ਼ੀਸਦੀ ਨਾਲ ਤੀਸਰਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ | ਪਿ੍ੰਸੀਪਲ ਤੇਜਿੰਦਰ ਕੌਰ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ | ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਸ਼ਾਨਦਾਰ ਨਤੀਜੇ 'ਤੇ ਖੁਸ਼ੀ ਪ੍ਰਗਟਾਈ ਤੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਡਿਗਰੀ ਕਾਲਜ ਦਾ ਐਮ.ਸੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੇਸ਼ ਭਗਤ ਯੂਨੀਵਰਸਿਟੀ ਵਲੋਂ 'ਕੈਂਪਸ ਟੂ ਕੈਰੀਅਰ' ਵਿਜ਼ਨ ਰਾਹੀਂ ਵਿਦਿਆਰਥੀਆਂ ਨੰੂ ਕੀਤਾ ਜਾਗਰੂਕ
Ad Position 24