19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਾਂਗਰਸ ਪਾਰਟੀ ਦਾ 5 ਵਾਰ ਰਿਹਾ ਕੌਂਸਲਰ ਅਸ਼ਵਨੀ ਕੁਮਾਰ ਅੱਛੀ ਹੋਇਆ ਬਾਗ਼ੀ <br/>

Ad Position 21
No active advertisement
ਅਜੀਤ ਡੈਸਕ 19-05-2026
ਦੀਨਾਨਗਰ, 18 ਮਈ (ਸ਼ਾਮ ਸਿੰਘ ਘੁੰਮਣ)-ਅਜੇ ਤੱਕ ਨਗਰ ਕੌਂਸਲ ਦੀਨਾਨਗਰ ਦੀਆਂ ਚੋਣਾਂ ਦਾ ਐਲਾਨ ਨਹੀਂ ਹੋਇਆ ਹੈ, ਸਿਰਫ ਪੰਜਾਬ ਸਰਕਾਰ ਵਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਇਕ ਪਟੀਸ਼ਨ ਦੇ ਦਿੱਤੇ ਗਏ ਜਵਾਬ ਦੇ ਹਵਾਲੇ ਨਾਲ ਅੰਦਾਜ਼ੇ ਹੀ ਲਗਾਏ ਜਾ ਰਹੇ ਹਨ ਕਿ ਨਗਰ ਕੌਂਸਲ ਦੀਨਾਨਗਰ ਦੀਆਂ ਚੋਣਾਂ ਜੂਨ ਦੇ ਪਹਿਲੇ ਹਫ਼ਤੇ ਤੱਕ ਹੋ ਸਕਦੀਆਂ ਹਨ | ਪਰ ਨਗਰ ਕੌਂਸਲ ਦੀਨਾਨਗਰ ਦੀਆਂ ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ ਹੀ ਸ਼ਹਿਰ ਦਾ ਸਿਆਸੀ ਤਾਪਮਾਨ ਵੱਧ ਗਿਆ ਹੈ | ਕੌਂਸਲਰ ਦੀ ਚੋਣ ਲੜਨ ਦੇ ਚਾਹਵਾਨ ਵਿਅਕਤੀਆਂ ਵਲੋਂ ਜਿੱਥੇ ਆਪਣੀਆਂ ਪਸੰਦੀਦਾ ਪਾਰਟੀਆਂ ਕੋਲ ਟਿਕਟਾਂ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿੱਤੇ ਗਏ ਹਨ, ਉੱਥੇ ਹੀ ਰਾਜਨੀਤਕ ਪਾਰਟੀਆਂ ਅੰਦਰ ਨਾਰਾਜ਼ਗੀ ਤੇ ਟੁੱਟ ਭੱਜ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ | ਦੀਨਾਨਗਰ ਦੇ ਇਕ ਨੰਬਰ ਵਾਰਡ ਦੀ ਸਾਬਕਾ ਮਹਿਲਾ ਕੌਂਸਲਰ ਰਜਨੀ ਬਾਲਾ ਦੇ ਪਤੀ ਸਾਬਕਾ ਕੌਂਸਲਰ ਅਸ਼ਵਨੀ ਕੁਮਾਰ ਅੱਛੀ ਨੇ ਕਾਂਗਰਸ ਪਾਰਟੀ ਵਲੋਂ ਪਸੰਦੀਦਾ ਵਾਰਡ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਹੋ ਕੇ ਕਾਂਗਰਸ ਪਾਰਟੀ ਖ਼ਿਲਾਫ਼ ਬਗ਼ਾਵਤ ਦਾ ਝੰਡਾ ਚੁੱਕ ਲਿਆ ਹੈ ਤੇ ਪਾਰਟੀ ਖ਼ਿਲਾਫ਼ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਲਗਾਉਂਦਿਆਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ | ਅਸ਼ਵਨੀ ਕੁਮਾਰ ਜੋ ਕਿ ਕਾਂਗਰਸ ਪਾਰਟੀ ਦੇ ਲਗਾਤਾਰ 10 ਸਾਲ ਸਿਟੀ ਪ੍ਰਧਾਨ ਵੀ ਰਹੇ ਹਨ, ਨੇ ਕਿਹਾ ਕਿ ਉਹ ਤੇ ਉਨ੍ਹਾਂ ਦੀ ਪਤਨੀ ਦੀਨਾਨਗਰ ਸ਼ਹਿਰ ਦੇ ਪੰਜ ਵਾਰ ਕੌਂਸਲਰ ਰਹੇ ਹਨ ਤੇ ਉਨ੍ਹਾਂ ਨੇ ਸ਼ਹਿਰ ਦੇ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ | ਅਸ਼ਵਨੀ ਕੁਮਾਰ ਨੇ ਕਿਹਾ ਕਿ ਨਗਰ ਕੌਂਸਲ ਦੇ ਲੰਘੇ ਕਾਰਜਕਾਲ ਦੌਰਾਨ ਉਨ੍ਹਾਂ ਵਲੋਂ ਨਗਰ ਕੌਂਸਲ ਦੇ ਕਾਂਗਰਸੀ ਪ੍ਰਧਾਨ ਤੇ ਹੋਰਨਾਂ ਕਾਂਗਰਸੀ ਕੌਂਸਲਰਾਂ ਵਲੋਂ ਕੀਤੀਆਂ ਗਈਆਂ ਬੇਨਿਯਮੀਆਂ ਤੇ ਘਪਲਿਆਂ ਨੂੰ ਲਗਾਤਾਰ ਬੇਨਕਾਬ ਕੀਤਾ ਜਾਂਦਾ ਰਿਹਾ ਹੈ ਤੇ ਇਸੇ ਗੱਲ ਦੀ ਸਜ਼ਾ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਲੋਂ ਟਿਕਟ ਨਾ ਦੇ ਕੇ ਦਿੱਤੀ ਗਈ ਹੈ | ਅਸ਼ਵਨੀ ਕੁਮਾਰ ਨੇ ਕਿਹਾ ਕਿ ਉਹ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂ ਦੀਨਾਨਗਰ ਦੇ 15 ਨੰਬਰ ਵਾਰਡ ਤੋਂ ਚੋਣ ਲੜਨਾ ਚਾਹੁੰਦੇ ਸਨ | ਪਰ ਕਾਂਗਰਸ ਪਾਰਟੀ ਨੇ ਇੱਥੋਂ ਕਿਸੇ ਹੋਰ ਵਿਅਕਤੀ ਨੂੰ ਉਮੀਦਵਾਰ ਐਲਾਨ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ, ਇਸ ਲਈ ਉਹ ਚੁੱਪ ਨਹੀਂ ਬੈਠਣਗੇ ਅਤੇ 15 ਨੰਬਰ ਵਾਰਡ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ | ਉਨ੍ਹਾਂ ਕਿਹਾ ਕਿ ਉਹ ਆਉਂਦੇ ਦਿਨਾਂ 'ਚ ਮਗਰਲੇ ਪੰਜ ਸਾਲਾ ਦੌਰਾਨ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਦੀਨਾਨਗਰ ਅੰਦਰ ਕੀਤੇ ਗਏ ਘਪਲਿਆਂ ਨੂੰ ਖੁੱਲ ਕੇ ਬੇਨਕਾਬ ਕਰਨਗੇ ਤੇ ਕਾਂਗਰਸ ਪਾਰਟੀ ਦਾ ਅਸਲ ਚਿਹਰਾ ਲੋਕਾਂ ਦੇ ਸਾਹਮਣੇ ਲਿਆਉਣਗੇ |

Ad Position 22
No active advertisement
ਪਿਛਲੀ ਖ਼ਬਰ ਦਰਗਾਹ ਬਾਬਾ ਗੁਲਾਮ ਮੁਹੰਮਦ ਅਲੀ ਸ਼ਾਹ ਵਿਖੇ ਸਮਾਗਮ <br/> ਅਗਲੀ ਖ਼ਬਰ ਪਿੰਡ ਦਲੇਲਪੁਰ ਵਿਖੇ ਜ਼ਮੀਨ ਦੀ ਹੋਈ ਨਿਸ਼ਾਨਦੇਹੀ ਨਾਲ ਇਲਾਕੇ 'ਚ ਛਿੜਿਆ ਵਾਦ-ਵਿਵਾਦ
Ad Position 24