19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕਲਾਸਵਾਲਾ ਖ਼ਾਲਸਾ ਸੀ.ਸੈਕੰ. ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਕਾਦੀਆਂ, 18 ਮਈ (ਕੁਲਵਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿਚ ਕਲਾਸਵਾਲਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਡਾ. ਸ਼ਾਲਿਨੀ ਦੱਤਾ ਨੇ ਦੱਸਿਆ ਕਿ ਪੂਰੇ ਕਾਦੀਆਂ ਸ਼ਹਿਰ 'ਚ ਅੱਵਲ ਰਹਿਣ ਵਾਲੀ ਸਕੂਲ ਦੀ ਹੋਣਹਾਰ ਵਿਦਿਆਰਥਣ ਸ਼ੁਭ ਨੇ 608/650 ਨੇ 94 ਫ਼ੀਸਦੀ ਅੰਕ ਹਾਸਿਲ ਕਰਦੇ ਹੋਏ ਪਹਿਲਾ ਦਰਜਾ ਹਾਸਿਲ ਕੀਤਾ, ਹੀਨਾ ਕੁਮਾਰੀ ਨੇ 91 ਫ਼ੀਸਦੀ ਅੰਕਾਂ ਨਾਲ ਦੂਜਾ, ਮਾਹੀ ਰਾਜ ਨੇ 86.3 ਫ਼ੀਸਦੀ ਅੰਕ ਲੈ ਕੇ ਤੀਜਾ, ਕਮਲ ਨੇ 86 ਫ਼ੀਸਦੀ ਅੰਕ ਲੈ ਕੇ ਚੌਥਾ ਤੇ ਖੁਸ਼ਪ੍ਰੀਤ ਕੌਰ ਨੇ 85.2 ਫ਼ੀਸਦੀ ਅੰਕ ਲੈ ਕੇ ਪੰਜਵਾਂ ਸਥਾਨ ਹਾਸਿਲ ਕੀਤਾ ਹੈ ਅਤੇ ਬਾਕੀ ਸਾਰੇ ਵਿਦਿਆਰਥੀ 70 ਫ਼ੀਸਦੀ ਤੋਂ ਉੱਪਰ ਅੰਕ ਹਾਸਿਲ ਕਰ ਕੇ ਸਫ਼ਲ ਹੋਏ ਹਨ | ਇਸ ਸ਼ਾਨਦਾਰ ਨਤੀਜੇ ਵਾਸਤੇ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਹੈ | ਸਕੂਲ ਪ੍ਰਬੰਧਕਾਂ ਵਲੋਂ ਸਾਰੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਉਪ ਪਿ੍ੰਸੀਪਲ ਪਰਮਿੰਦਰ ਕੌਰ, ਅਧਿਆਪਕਾ ਸ਼ਰਨਬੀਰ ਕੌਰ, ਮੁੱਖ ਅਧਿਆਪਕ ਪਰਮਜੀਤ ਸਿੰਘ, ਅਧਿਆਪਕ ਹਰਦੀਪ ਸਿੰਘ, ਧਿਆਨ ਸਿੰਘ, ਰਜਨੀ ਬਾਲਾ, ਵਿਪਨ ਕੁਮਾਰ, ਗੁਲਸ਼ਨ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੋਟਲੀ ਸੂਰਤ ਮੱਲ੍ਹੀ ਸਮੇਤ ਇਲਾਕੇ 'ਚ ਕੱਲ੍ਹ ਮੈਡੀਕਲ ਸਟੋਰ ਬੰਦ ਰਹਿਣਗੇ <br/> ਅਗਲੀ ਖ਼ਬਰ ਸਾਬਕਾ ਸਰਪੰਚ ਮਾਤਾ ਜਗੀਰ ਕੌਰ ਬਦੀਉਲਜਮਾਨ ਨਮਿਤ ਸ਼ਰਧਾਂਜਲੀ ਸਮਾਗਮ
Ad Position 24