19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਕੋਟਲੀ ਸੂਰਤ ਮੱਲ੍ਹੀ ਸਮੇਤ ਇਲਾਕੇ 'ਚ ਕੱਲ੍ਹ ਮੈਡੀਕਲ ਸਟੋਰ ਬੰਦ ਰਹਿਣਗੇ <br/>

Ad Position 21
No active advertisement
ਅਜੀਤ ਡੈਸਕ 19-05-2026
ਕੋਟਲੀ ਸੂਰਤ ਮੱਲ੍ਹੀ, 18 ਮਈ (ਕੁਲਦੀਪ ਸਿੰਘ ਨਾਗਰਾ)-ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ 'ਚ ਕੱਲ੍ਹ 20 ਮਈ ਨੂੰ ਕਸਬਾ ਕੋਟਲੀ ਸੂਰਤ ਮੱਲ੍ਹੀ ਸਮੇਤ ਇਲਾਕੇ ਦੇ ਪਿੰਡਾਂ-ਕਸਬਿਆਂ 'ਚ ਮੈਡੀਕਲ ਸਟੋਰ ਬੰਦ ਰਹਿਣਗੇ | ਫਾਰਮੇਸੀ ਅਫ਼ਸਰ ਸੁਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਕੈਮਿਸਟ ਐਸ਼ਸੀਏਸ਼ਨ ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਆਨਲਾਈਨ ਦਵਾਈਆਂ ਦੀ ਵਿਕਰੀ ਦੇ ਵਿਰੋਧ ਵਿਚ ਕੱਲ੍ਹ 20 ਮਾਰਚ ਨੂੰ ਕਸਬਾ ਕੋਟਲੀ ਸੂਰਤ ਮੱਲ੍ਹੀ, ਸ਼ਿਕਾਰ ਮਾਛੀਆਂ, ਰਾਏਚੱਕ, ਦੇਹੜ ਗਵਾਰ ਸਮੇਤ ਇਲਾਕੇ ਦੇ ਪਿੰਡਾਂ-ਕਸਬਿਆਂ ਦੇ ਮੈਡੀਕਲ ਸਟੋਰ ਬੰਦ ਕਰ ਕੇ ਰੋਸ ਪ੍ਰਦਰਸਨ ਕੀਤਾ ਜਾਵੇਗਾ ਤੇ ਸਿਵਲ ਸਰਜਨ ਗੁਰਦਾਸਪੁਰ ਨੂੰ ਮੰਗ ਪੱਤਰ ਦਿਤਾ ਜਾਵੇਗਾ ਤਾਂ ਕਿ ਇਹ ਕਾਲਾ ਬਜ਼ਾਰੀ ਅਤੇ ਨਕਲੀ ਦਵਾਈਆਂ ਦੇ ਕਾਰੋਬਾਰ ਨੂੰ ਰੋਕਿਆ ਜਾ ਸਕੇ | ਇਸ ਮੌਕੇ ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਆਨਲਾਈਨ ਦਵਾਈਆ ਦੀ ਵਿਕਰੀ ਨਾਲ ਸ਼ਡਿਊਲ ਐਚ ਦਵਾਈਆਂ ਵਰਤਣ ਨਾਲ ਵੱਡੇ ਨੁਕਸਾਨ ਹੋ ਸਕਦਾ ਹੈ, ਜਿਸ ਕਰ ਕੇ ਸਮੁੱਚੇ ਮੈਡੀਕਲ ਸਟੋਰ ਮਾਲਕ ਇਸ ਦਾ ਵਿਰੋਧ ਕਰ ਰਹੇ ਹਨ | ਇਸ ਮੌਕੇ ਸਮੂਹ ਕੈਮਿਸਟਾਂ ਨੇ ਇਕ ਸੁਰ ਵਿਚ ਕਿਹਾ ਕਿ ਪੰਜਾਬ ਵਿਚ ਲਗਪਗ 27 ਹਜ਼ਾਰ ਤੋਂ ਵੱਧ ਲੋਕ ਦਵਾਈ ਕਾਰੋਬਾਰ ਨਾਲ ਜੁੜੇ ਹਨ ਅਤੇ ਇਸ ਤਰ੍ਹਾਂ ਵਿਕਰੀ ਨਾਲ ਜਿਥੇ ਲੋਕਾਂ ਦੇ ਜੀਵਨ ਨਾਲ ਖਿਲਵਾੜ ਹੋਵੇਗਾ, ਉਥੇ ਹਜ਼ਾਰਾਂ ਕੈਮਿਸਟ ਇਸ ਕਾਲਾ ਬਾਜ਼ਾਰੀ ਨਾਲ ਪ੍ਰਭਾਵਤ ਹੋ ਜਾਣਗੇ | ਇਸ ਮੌਕੇ ਕੋਟਲੀ ਸੂਰਤ ਮੱਲ੍ਹੀ ਸਮੇਤ ਨੇੜਲੇ ਅੱਡਿਆਂ ਦੇ ਸਮੁੱਚੇ ਕੈਮਿਸਟਾਂ ਨੇ 20 ਮਈ ਨੂੰ ਆਪਣੇ ਕਾਰੋਬਾਰ ਬੰਦ ਕਰ ਕੇ ਰੋਸ ਪ੍ਰਦਰਸਨ ਕਰਨ ਦਾ ਐਲਾਨ ਕੀਤਾ | ਇਸ ਮੌਕੇ ਫਾਰਮੇਸੀ ਅਫਸਰ ਸੁਖਵਿੰਦਰ ਸਿੰਘ ਰੰਧਾਵਾ, ਪਲਵਿੰਦਰ ਸਿੰਘ ਖੋਖਰ, ਕੁਲਵੰਤ ਸਿੰਘ ਸਿੱਧੂ, ਲਵਪ੍ਰੀਤ ਸਿੰਘ ਪ੍ਰੀਤ ਮੈਡੀਕਲ, ਗੁਰਮੁੱਖ ਸਿੰਘ ਮੱਲ੍ਹੀ, ਦਿਲਪੁਨੀਤ ਸਿੰਘ ਰੰਧਾਵਾ, ਪੰਜਾਬ ਸਿੰਘ, ਹਰਵਿੰਦਰ ਸਿੰਘ ਮੱਲ੍ਹੀ, ਜਗਜੀਤ ਸਿੰਘ ਸ਼ਿਕਾਰ, ਗੁਰਸੇਵਕ ਸਿੰਘ, ਸਿੰਦਰਪਾਲ ਪਨਸੋਤਰਾ ਸਮੇਤ ਕੈਮਿਸਟ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਖਬੀਰ ਸਿੰਘ ਲੋਧੀਨੰਗਲ ਨੇ ਚੋਣਾਂ ਦੌਰਾਨ ਕਿਸੇ ਵੀ ਗੜਬੜੀ ਕਰਨ ਸੰਬੰਧੀ ਦਿੱਤੀ ਚਿਤਾਵਨੀ ਅਗਲੀ ਖ਼ਬਰ ਕਲਾਸਵਾਲਾ ਖ਼ਾਲਸਾ ਸੀ.ਸੈਕੰ. ਸਕੂਲ ਕਾਦੀਆਂ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24