19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਵਾਰਡ ਨੰਬਰ 32 ਤੋਂ ਭਾਜਪਾ ਤੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਪਰਿਵਾਰਾਂ ਨੇ 'ਆਪ' ਦਾ ਫੜਿਆ ਪੱਲਾ

Ad Position 21
No active advertisement
ਅਜੀਤ ਡੈਸਕ 19-05-2026
ਬਟਾਲਾ, 18 ਮਈ (ਸਤਿੰਦਰ ਸਿੰਘ)-ਨਗਰ ਨਿਗਮ ਦੀਆਂ ਚੋਣਾਂ 'ਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਚੋਣ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 32 ਵਿਚ ਸ੍ਰੀਮਤੀ ਸੁਖਰਾਜ ਕੌਰ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਤੇ ਇਸ ਮੌਕੇ ਭਾਜਪਾ ਤੇ ਕਾਂਗਰਸ ਪਾਰਟੀ ਨਾਲ ਸਬੰਧਤ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਨ 'ਤੇ ਭਰਵਾਂ ਸਵਾਗਤ ਵੀ ਕੀਤਾ | ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਿਚ ਕਰਵਾਏ ਨਿਰਪੱਖ ਵਿਕਾਸ ਕਾਰਜ ਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕਰਨ ਨੂੰ ਬੂਰ ਪਿਆ ਹੈ ਤੇ ਰੋਜ਼ਾਨਾ ਰਵਾਇਤੀ ਪਾਰਟੀਆਂ ਦੇ ਪਰਿਵਾਰ ਆਪ ਪਾਰਟੀ ਨਾਲ ਜੁੜ ਰਹੇ ਹਨ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ 4 ਸਾਲ ਪਹਿਲਾਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤੇ ਉਨ੍ਹਾਂ ਨੇ ਬਟਾਲਾ ਵਾਸੀਆਂ ਦੇ ਵਿਸਵਾਸ਼ 'ਤੇ ਪੂਰਾ ਉੱਤਰਦਿਆਂ 24 ਘੰਟੇ ਲੋਕਾਂ ਦੀ ਸੇਵਾ ਕਰ ਰਹੇ ਹਨ ਤੇ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਾਂਗਰਸ ਦੇ ਸਾਬਕਾ ਐੱਮ.ਸੀ. ਪ੍ਰਭਾ ਰਾਣੀ ਤੇ ਉਨ੍ਹਾਂ ਦੇ ਪੁੱਤਰ ਆਪ 'ਚ ਸ਼ਾਮਿਲ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਤੋਂ ਭਾਜਪਾ ਦੇ 13 ਵਾਰਡਾਂ ਤੋਂ ਉਮੀਦਵਾਰ ਨਗਰ ਕੌਂਸਲ ਚੋਣਾਂ ਜਿੱਤਣਗੇ- ਰਵੀਕਰਨ ਸਿੰਘ ਕਾਹਲੋਂ
Ad Position 24