19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਚੋਣ ਆਬਜ਼ਰਵਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ

Ad Position 21
No active advertisement
ਅਧਿਕਾਰੀਆਂ ਨੰੂ ਨਿਰਦੇਸ਼ ਦਿੰਦੇ ਹੋਏ ਚੋਣ ਆਬਜਰਵਰ ਰਾਕੇਸ਼ ਕੁਮਾਰ ਪੋਪਲੀ ਤੇ ਹਾਜ਼ਰ ਹੋਰ ਅਧਿਕਾਰੀ | ਤਸਵੀਰ: ਵਿਸ਼ਾਲ ਮੁੰਨਾ <br/> 19-05-2026
ਗੁਰਦਾਸਪੁਰ, 18 ਮਈ (ਅਸ਼ੋਕ ਸ਼ਰਮਾ)-ਚੋਣ ਆਬਜ਼ਰਵਰ ਰਾਕੇਸ਼ ਕੁਮਾਰ ਪੋਪਲੀ ਨੇ ਗੁਰਦਾਸਪੁਰ ਜ਼ਿਲ੍ਹੇ ਵਿਚ 26 ਮਈ ਨੂੰ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੇ ਨਾਲ ਮੀਟਿੰਗ ਦੌਰਾਨ ਚੋਣ ਅਬਜ਼ਰਵਰ ਰਾਕੇਸ਼ ਕੁਮਾਰ ਪੋਪਲੀ ਵਲੋਂ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਚੋਣ ਫ਼ਰਜ਼ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣ | ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸਖ਼ਤੀ ਨਾਲ ਕਰਨ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਪੁਲਿਸ ਵਿਭਾਗ ਵਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਚੋਣਾਂ ਨਿਰਪੱਖ ਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ | ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਪੁਲਿਸ ਅਧਿਕਾਰੀਆਂ ਨੂੰ ਚੋਣਾਂ ਦੇ ਸ਼ਾਂਤੀਪੂਰਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਥਿਤੀ 'ਤੇ ਨੇੜਿਉਂ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਵੋਟਾਂ ਵਾਲੇ ਦਿਨ ਵੋਟਰਾਂ ਲਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਨਗਰ ਨਿਗਮ ਬਟਾਲਾ ਦੇ 50 ਵਾਰਡਾਂ, ਨਗਰ ਕੌਂਸਲ ਧਾਰੀਵਾਲ ਦੇ 13 ਵਾਰਡਾਂ, ਨਗਰ ਕੌਂਸਲ ਫ਼ਤਿਹਗੜ੍ਹ ਚੂੜੀਆਂ ਦੇ 13 ਵਾਰਡਾਂ ਅਤੇ ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ 11 ਵਾਰਡਾਂ ਲਈ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਹਨ | ਚੋਣਾਂ ਸਬੰਧੀ ਸ਼ਿਕਾਇਤਾਂ ਲਈ ਵੋਟਰ ਚੋਣ ਆਬਜ਼ਰਵਰ ਨਾਲ ਉਨ੍ਹਾਂ ਦੇ ਮੋਬਾਈਲ ਨੰਬਰ 98156-64124 ਜਾਂ ਉਨ੍ਹਾਂ ਦੇ ਲਾਇਨਜ਼ ਅਫਸਰ ਜ਼ਿਲ੍ਹਾ ਟਾਊਨ ਪਲਾਨਰ ਰਿਤੇਸ਼ ਕੁਮਾਰ ਦੇ ਮੋਬਾਈਲ ਨੰਬਰ 87912-59388 'ਤੇ ਸੰਪਰਕ ਕਰ ਸਕਦੇ ਹਨ | ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਵਧੀਕ ਜ਼ਿਲ੍ਹਾ ਚੋਣਕਾਰ ਅਫਸਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ)-ਕਮ-ਰਿਟਰਨਿੰਗ ਅਫਸਰ ਧਾਰੀਵਾਲ, ਜੁਗਰਾਜ ਸਿੰਘ ਐੱਸ.ਪੀ (ਐੱਚ), ਡਾ: ਨਵਜੋਤ ਸ਼ਰਮਾ ਐੱਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ-ਕਮ-ਰਿਟਰਨਿੰਗ ਅਫਸਰ ਫ਼ਤਿਹਗੜ੍ਹ ਚੂੜੀਆਂ, ਸਾਰੰਗਪ੍ਰੀਤ ਸਿੰਘ ਐੱਸ ਡੀ ਐਮ ਬਟਾਲਾ-ਕਮ-ਆਰ ਓ ਨਗਰ ਨਿਗਮ ਬਟਾਲਾ (1 ਤੋਂ 25 ਵਾਰਡ), ਡਾ: ਰਣਧੀਰ ਠਾਕੁਰ ਮੁੱਖ ਖੇਤੀਬਾੜੀ ਅਫਸਰ-ਕਮ-ਰਿਟਰਨਿੰਗ ਅਫਸਰ (26 ਤੋਂ 50 ਵਾਰਡ) , ਕਰਮਬੀਰ ਮਾਹਲਾ ਸਹਾਇਕ ਕਮਿਸ਼ਨਰ-ਕਮ-ਰਿਟਰਨਿੰਗ ਅਫਸਰ ਸ੍ਰੀ ਹਰਗੋਬਿੰਦਪੁਰ
Ad Position 22
No active advertisement
ਪਿਛਲੀ ਖ਼ਬਰ ਚੋਣ ਆਬਜ਼ਰਵਰ ਵਲੋਂ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਾਂਗਰਸ ਦੇ ਸਾਬਕਾ ਐੱਮ.ਸੀ. ਪ੍ਰਭਾ ਰਾਣੀ ਤੇ ਉਨ੍ਹਾਂ ਦੇ ਪੁੱਤਰ ਆਪ 'ਚ ਸ਼ਾਮਿਲ
Ad Position 24