19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸੀ ਵਰਕਰਾਂ ਤੇ ਸਮਰਥਕਾਂ ਨਾਲ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 19-05-2026
ਕਾਹਨੂੰਵਾਨ, 18 ਮਈ (ਨਿਸ਼ਾਨ ਸਿੰਘ ਚਾਹਲ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਲਕਾ ਕਾਦੀਆਂ ਦੇ ਦਰਜਨ ਦੇ ਕਰੀਬ ਪਿੰਡਾਂ ਦੇ ਕਾਂਗਰਸੀ ਸਮਰਥਕਾਂ, ਵਰਕਰਾਂ ਤੇ ਆਗੂਆਂ ਨਾਲ ਇਕ ਮੀਟਿੰਗ ਪਿੰਡ ਰਾਊਵਾਲ ਵਿਖੇ ਹੋਈ | ਮੀਟਿੰਗ ਦੌਰਾਨ ਹਲਕਾ ਕਾਦੀਆਂ ਦੀ ਸਾਬਕਾ ਵਿਧਾਇਕਾ ਬੀਬੀ ਚਰਨਜੀਤ ਕੌਰ ਬਾਜਵਾ ਵੀ ਵਿਸ਼ੇਸ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸ: ਪ੍ਰਤਾਪ ਸਿੰਘ ਬਾਜਵਾ ਵਲੋਂ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਸਥਾਈ ਹੱਲ ਬਾਰੇ ਵਿਚਾਰ-ਵਟਾਂਦਰਾ ਕਰਨ ਤੋਂ ਇਲਾਵਾ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੱਕ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਬਣਾਉਣ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ | ਸ: ਬਾਜਵਾ ਨੇ ਕਿਹਾ ਕਿ ਪੰਜਾਬ ਅੰਦਰ ਹਰ ਪਲ ਵਿਗੜਦੀ ਜਾ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਲੋਕ ਚਿੰਤਤ ਹਨ ਤੇ ਪੰਜਾਬ ਅੰਦਰ ਕਾਨੂੰਨ ਦਾ ਰਾਜ ਸਥਾਪਿਤ ਕਰਨ ਵਾਲੀ ਕਿਸੇ ਸਥਿਰ ਪਾਰਟੀ ਦੀ ਸਰਕਾਰ ਚਾਹੁੰਦੇ ਹਨ | ਇਸ ਲਈ ਕਾਂਗਰਸੀ ਆਗੂ, ਵਰਕਰ ਤੇ ਸਮਰਥਕ ਪਾਰਟੀ ਦੀਆਂ ਨੀਤੀਆਂ ਤੇ ਪ੍ਰੋਗਰਾਮਾਂ ਨੂੰ ਘਰ-ਘਰ ਪਹੁੰਚਾਉਣ ਲਈ ਹੁਣ ਤੋਂ ਹੀ ਯਤਨ ਕਰਨ ਤਾਂ ਜੋ ਚੋਣਾਂ ਤੱਕ ਪਾਰਟੀ ਦਾ ਜ਼ਮੀਨੀ ਪੱਧਰ 'ਤੇ ਆਧਾਰ ਪਹਿਲਾਂ ਨਾਲੋਂ ਜਿਆਦਾ ਮਜ਼ਬੂਤ ਹੋ ਕੇ ਉਭਰੇ ਅਤੇ ਪਾਰਟੀ ਪੰਜਾਬ ਦੇ ਇਨਸਾਫ ਪਸੰਦ ਲੋਕਾਂ ਨੂੰ ਸਥਿਰ ਸਰਕਾਰ ਦੇ ਸਕੇ | ਇਸ ਮੌਕੇ ਬੀਬੀ ਚਰਨਜੀਤ ਕੌਰ ਬਾਜਵਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸਲਵਿੰਦਰ ਸਿੰਘ ਸਮਰਾ ਨੇ ਵੀ ਸੰਬੋਧਨ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਹਸਨਪੁਰ ਵਿਖੇ ਦੋ ਰੋਜ਼ਾ ਟੂਰਨਾਮੈਂਟ 'ਚ ਵਿਧਾਇਕ ਪਾਹੜਾ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸਕੂਲ ਪੱਟੀ ਅਧਿਆਪਕਾਂ ਦੀ ਘਾਟ ਨਾਲ ਰਿਹਾ ਹੈ ਜੂਝ <br/>
Ad Position 24