19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ 24 ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਕਰਨਗੇ ਰੋਸ ਮੁਜ਼ਾਹਰਾ-ਆਗੂ

Ad Position 21
No active advertisement
ਅਜੀਤ ਡੈਸਕ 19-05-2026
ਗੁਰਦਾਸਪੁਰ 18 ਮਈ (ਅਸ਼ੋਕ ਸ਼ਰਮਾ)-ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਤੇ ਬਿਜਲੀ ਮੁਲਾਜ਼ਮ ਏਕਤਾ ਅਤੇ ਪੈਨਸ਼ਨਰਜ਼ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਦਿਲਬਾਗ ਸਿੰਘ ਬੁੱਟਰ, ਸੁਖਦੇਵ ਸਿੰਘ ਖੁੱਡਾਂ, ਸਾਹਿਬ ਸਿੰਘ ਧਾਲੀਵਾਲ, ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਪਾਰਕ ਵਿਖੇ ਹੋਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਗੁਰਵੇਲ ਸਿੰਘ ਬੱਲਪੁਰੀਆ, ਬਲਵਿੰਦਰ ਸਿੰਘ ਉਦੀਪੁਰ, ਦਲਬੀਰ ਸਿੰਘ ਉਸਾਹਨ ਹਾਜ਼ਰ ਹੋਏ | ਮੀਟਿੰਗ 'ਚ ਫ਼ੈਸਲਾ ਕੀਤਾ ਕਿ ਸੂਬਾ ਪੱਧਰੀ ਸੰਘਰਸ਼ ਨੂੰ ਸਰਕਲ ਅੰਦਰ ਪੁਰੀ ਦਿ੍ੜਤਾ ਨਾਲ ਲਾਗੂ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਬਿਜਲੀ ਕਾਮਿਆਂ ਦੀਆਂ ਮੰਗਾਂ ਲਾਗੂ ਨਹੀਂ ਕਰ ਰਹੀ ਅਤੇ ਸਮਝੌਤੇ ਤੋਂ ਮੁੱਕਰ ਗਈ ਹੈ | ਜਿਸ ਕਾਰਨ ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਮੈਨੇਜਮੈਂਟ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਹੈ | ਜਿਸ ਤਹਿਤ 21 ਮਈ ਤੋਂ ਬਿਜਲੀ ਮੁਲਾਜ਼ਮ ਆਪਣੀ ਬਣਦੀ ਡਿਊਟੀ 8 ਘੰਟੇ ਕਰਨਗੇ ਤੇ ਪਾਵਰਕਾਮ ਦੀ ਮੈਨੇਜਮੈਂਟ ਚੇਅਰਮੈਨ, ਮੈਂਬਰਾਂ ਦਾ ਫ਼ੀਲਡ ਵਿਚ ਆਉਣ 'ਤੇ ਕਾਲ਼ੇ ਝੰਡਿਆਂ ਨਾਲ ਵਿਖਾਵੇ ਕੀਤੇ ਜਾਣਗੇ | ਜਦੋਂ ਕਿ 24 ਮਈ ਨੂੰ ਪੰਜਾਬ ਦੇ ਬਿਜਲੀ ਮੁਲਾਜ਼ਮ ਤੇ ਪੈਨਸ਼ਨਰਜ਼ ਮੁੱਖ ਮੰਤਰੀ ਦੀ ਰਿਹਾਇਸ਼ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨਗੇ, ਜੇਕਰ ਫਿਰ ਵੀ ਮੈਨੇਜਮੈਂਟ ਵਲੋਂ ਮੰਗਾਂ ਲਾਗੂ ਨਾ ਕੀਤੀਆਂ ਤਾਂ 16,17, ਜੂਨ ਨੂੰ ਦੋ ਰੋਜ਼ਾ ਹੜਤਾਲ ਕੀਤੀ ਜਾਵੇਗੀ ਤੇ ਪੈਨਸ਼ਨਰਜ਼ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਆਪਣੇ ਆਪ ਨੂੰ ਗਿ੍ਫ਼ਤਾਰੀ ਲਈ ਪੇਸ਼ ਕਰਨਗੇ ਤੇ ਮਹਿਕਮੇ ਵਲੋਂ ਦਿੱਤੇ ਜਾ ਰਹੇ ਮੋਬਾਈਲ ਫੋਨ ਨੂੰ ਕੋਈ ਕਰਮਚਾਰੀ ਨਹੀਂ ਲਵੇਗਾ | ਇਸ ਮੌਕੇ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਤਰਲੋਕ ਸਿੰਘ ਖੰੁਡੀ, ਪ੍ਰਕਾਸ਼ ਘੱੁਲਾ, ਗੁਰਪ੍ਰੀਤ ਸਿੰਘ ਮੱਲ੍ਹੀ, ਚਰਨਜੀਤ ਸਿੰਘ ਕਾਹਲੋਂ, ਬਲਵਿੰਦਰ ਸਿੰਘ ਬਾਜਵਾ, ਰਛਪਾਲ ਸਿੰਘ ਤਿੱਬੜ, ਰੂਪ ਲਾਲ, ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਿਊਜ਼ੀਅਮ ਦਿਵਸ ਮੌਕੇ ਰਿਆੜਕੀ ਸਕੂਲ ਦੇ ਵਿਦਿਆਰਥੀਆਂ ਵਲੋਂ ਅਜਾਇਬ ਘਰ ਦਾ ਦੌਰਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਡੀ.ਸੀ. ਨੂੰ ਮੰਗ ਪੱਤਰ
Ad Position 24