19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਥਾਂ-ਥਾਂ ਲੱਗੇ ਕੂੜੇ ਦੇ ਢੇਰ ਦੇ ਰਹੇ ਬਿਮਾਰੀਆਂ ਨੂੰ ਸੱਦਾ <br/>

Ad Position 21
No active advertisement
ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਪੰਕਜ ਸ਼ਰਮਾ)-ਗੁਰਦਾਸਪੁਰ ਸ਼ਹਿਰ ਅੰਦਰ ਨਗਰ ਕੌਂਸਲ ਕਰਮਚਾਰੀਆਂ ਦੇ ਹੜਤਾਲ 'ਤੇ ਜਾਣ ਨਾਲ ਥਾਂ-ਥਾਂ 'ਤੇ ਲੱਗੇ ਕੂੜੇ ਦੇ ਢੇਰ ਵੱਡੇ ਹੁੰਦੇ ਜਾ ਰਹੇ ਹਨ | ਇਨ੍ਹਾਂ ਢੇਰਾਂ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ | ਇਨ੍ਹਾਂ ਕੂੜੇ ਦੇ ਢੇਰਾਂ ਨੂੰ ਅੱਗ ਲਗਾ ਦਿੱਤੀ ਗਈ ਹੈ, ਜਿਸ ਕਰਕੇ ਇਸ ਤੋਂ ਉੱਠ ਰਹੇ ਧੂੰਏਾ ਕਾਰਨ ਨਜ਼ਦੀਕੀ ਲੋਕਾਂ ਦਾ ਸਾਹ ਲੈਣਾ ਔਖਾ ਹੋਇਆ ਪਿਆ ਹੈ | ਗੱਲਬਾਤ ਕਰਦੇ ਹੋਏ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਨਗਰ ਕੌਂਸਲ ਕਰਮਚਾਰੀਆਂ ਦੇ ਹੜਤਾਲ 'ਤੇ ਜਾਣ ਨਾਲ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਕੂੜੇ ਦੇ ਢੇਰ ਦਿਨੋਂ ਦਿਨ ਵੱਡੇ ਹੁੰਦੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਜੇਕਰ ਨਗਰ ਕੌਂਸਲ ਦੇ ਕਰਮਚਾਰੀਆਂ ਨਾਲ ਚੱਲ ਰਹੇ ਮਸਲੇ ਨੂੰ ਸਰਕਾਰ ਨੇ ਜਲਦ ਹੱਲ ਨਾ ਕੀਤਾ ਤਾਂ ਇਹ ਕੂੜੇ ਦੇ ਡੰਪ ਭਿਆਨਕ ਰੂਪ ਧਾਰਨ ਕਰ ਲੈਣਗੇ | ਲੋਕਾਂ ਦਾ ਕਹਿਣਾ ਹੈ ਕਿ ਇਕ ਪਾਸੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਮਲੇਰੀਆ-ਡੇਂਗੂ ਤੋਂ ਬਚਣ ਲਈ ਕਈ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸੜਕਾਂ 'ਤੇ ਸ਼ਰੇਆਮ ਲੱਗੇ ਕੂੜੇ ਦੇ ਢੇਰਾਂ ਉੱਤੇ ਬੈਠੀਆਂ ਮੱਖੀਆਂ ਤੇ ਮੱਛਰ ਪ੍ਰਸ਼ਾਸਨ ਨੂੰ ਦਿਖਾਈ ਨਹੀਂ ਦੇ ਰਹੇ | ਉਨ੍ਹਾਂ ਕਿਹਾ ਕਿ ਇਨ੍ਹਾਂ ਕੂੜੇ ਦੇ ਢੇਰਾਂ ਕੋਲ ਕਈ ਰਿਹਾਇਸ਼ੀ ਇਲਾਕੇ ਵੀ ਹਨ ਤੇ ਕਈ ਦੁਕਾਨਾਂ ਲੱਗੀਆਂ ਹਨ | ਸ਼ਹਿਰ ਵਾਸੀਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਸ਼ਹਿਰ ਅੰਦਰ ਥਾਂ-ਥਾਂ ਲੱਗੇ ਕੂੜੇ ਦੇ ਢੇਰਾਂ ਨੂੰ ਚੁਕਵਾਉਣ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਆ ਰਹੀ ਮੁਸ਼ਕਿਲ ਤੋਂ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਸੌਂਪਿਆ ਅਗਲੀ ਖ਼ਬਰ ਅਧਿਆਪਕ ਜਥੇਬੰਦੀਆਂ ਵਲੋਂ ਪ੍ਰਸ਼ਾਸਨ ਦੇ ਪੱਖਪਾਤੀ ਵਤੀਰੇ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ
Ad Position 24