19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 19-05-2026
ਗੁਰਦਾਸਪੁਰ, 18 ਮਈ (ਚੱਕਰਾਜਾ)-ਗੁਰਦਾਸਪੁਰ ਦੇ ਹਲਕਾ ਇੰਚਾਰਜ ਰਮਨ ਬਹਿਲ ਵਲੋਂ ਪਿੰਡ ਪੀਰਾਂਬਾਗ਼ ਵਿਖੇ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 10 ਲੱਖ ਦਾ ਚੈੱਕ ਸੌਂਪਿਆ ਗਿਆ | ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਲਈ 24 ਘੰਟੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਹਨ ਤੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ | ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਵਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਜ਼ ਚਾਰ ਸਾਲਾ ਅੰਦਰ ਲਏ ਇਤਿਹਾਸਿਕ ਫ਼ੈਸਲਿਆਂ ਲੈਂਦਿਆਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਖੋਲੇ, ਸਿੱਖਿਆ ਦੇ ਖੇਤਰ 'ਚ ਸੁਧਾਰ ਦੇ ਮੰਤਵ ਨਾਲ ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਭੇਜਿਆ, ਆਮ ਆਦਮੀ ਕਲੀਨਿਕ ਖੋਲ੍ਹੇ, 600 ਯੂਨਿਟ ਬਿਜਲੀ ਦੇ ਬਿੱਲ ਮਾਫ਼ ਕੀਤੇ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ, 10 ਲੱਖ ਤੱਕ ਇਲਾਜ ਕਰਵਾਉਣ ਲਈ ਸਿਹਤ ਯੋਜਨਾ ਲਾਗੂ ਕੀਤੀ, ਔਰਤਾਂ ਨੂੰ ਮੁਫ਼ਤ ਬੱਸ ਸਹੂਲਤ, ਕਿਰਤੀਆਂ ਦੇ ਹਿਤ ਲਈ ਵੱਡੇ ਫੈਸਲੇ, ਕਿਸਾਨਾਂ ਨੂੰ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫ਼ਸਲ ਦਾ ਖ਼ਰਾਬਾ ਦੇਣ ਸਮੇਤ ਜ਼ਿਕਰਯੋਗ ਫੈਸਲੇ ਲਏ ਹਨ |
Ad Position 22
No active advertisement
ਪਿਛਲੀ ਖ਼ਬਰ 12ਵੀਂ ਜਮਾਤ 'ਚ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਥਾਂ-ਥਾਂ ਲੱਗੇ ਕੂੜੇ ਦੇ ਢੇਰ ਦੇ ਰਹੇ ਬਿਮਾਰੀਆਂ ਨੂੰ ਸੱਦਾ <br/>
Ad Position 24