19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਿੱਲ ਦੀ ਜਗ੍ਹਾ 'ਤੇ ਦਵਾਈਆਂ ਵਾਲੀ ਫੈਕਟਰੀ ਜਾਂ ਕੇਂਦਰੀ ਮੈਡੀਕਲ ਕਾਲਜ-ਕਮ-ਹਸਪਤਾਲ ਬਣਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 19-05-2026
ਧਾਰੀਵਾਲ, 18 ਮਈ (ਸਵਰਨ ਸਿੰਘ)-ਸ਼ਹਿਰ ਧਾਰੀਵਾਲ ਦੇ ਵਿਚ ਪਿਛਲੇ ਲੰਬੇਂ ਸਮੇਂ ਤੋਂ ਬੰਦ ਪਈ ਗਰਮ ਕੱਪੜੇ ਦੀ 'ਦੀ ਨਿਊ ਇਜਰਟਨ ਵੂਲਨ ਮਿੱਲ' ਦੀ ਜਗ੍ਹਾ 'ਤੇ ਦਵਾਈਆਂ ਵਾਲੀ ਫੈਕਟਰੀ ਜਾਂ ਕੇਂਦਰੀ ਮੈਡੀਕਲ ਕਾਲਜ-ਕਮ-ਹਸਪਤਾਲ ਬਣਾਉਣ ਲਈ ਉੱਘੇ ਸਮਾਜ ਸੇਵੀ ਸੁਨੰਦਨ ਸ਼ਰਮਾ ਨੇ ਕੇਂਦਰੀ ਸਿਹਤ ਮੰਤਰੀ ਭਾਰਤ ਸਰਕਾਰ ਨੂੰ ਲਿਖਤੀ ਰੂਪ 'ਚ ਪੱਤਰ ਲਿਖਿਆ ਹੈ | ਇਸ ਸਬੰਧੀ ਸੁਨੰਦਨ ਸ਼ਰਮਾ ਨੇ ਦੱਸਿਆ ਕਿ ਇਸ ਪੱਤਰ ਵਿਚ ਕੇਂਦਰੀ ਸਿਹਤ ਮੰਤਰਾਲੇ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਕਿ ਮਿੱਲ ਦੀ ਸੈਂਕੜੇ ਏਕੜ ਜ਼ਮੀਨ ਵਿਅਰਥ ਪਈ ਹੈ, ਜਿਸ ਨੂੰ ਲੋਕ ਭਲਾਈ ਲਈ ਵਰਤਿਆ ਜਾ ਸਕਦਾ ਹੈ | ਉਨ੍ਹਾਂ ਮੰਤਰਾਲੇ ਨੂੰ ਦੱਸਿਆ ਕਿ ਅਜਿਹਾ ਕਰਨ ਨਾਲ ਲੋਕਾਂ ਲਈ ਚੰਗੀਆਂ ਸਿਹਤ ਸੇਵਾਵਾਂ, ਰੋਜ਼ਗਾਰ ਦੇ ਮੌਕਾ ਮੁਕਤੀ, ਅਰਥਿਕ ਸੁਧਾਰ ਵਰਗੇ ਲਾਭ ਮਿਲ ਸਕਦੇ ਹਨ | ਸੁਨੰਦਨ ਸ਼ਰਮਾ ਨੇ ਦੱਸਿਆ ਕਿ ਇਸ ਮੰਗ ਨੂੰ ਲੈ ਕੇ ਉਹ ਸੇਵਾਮੁਕਤ ਆਈ.ਏ.ਅੱੈਸ. ਅਧਿਕਾਰੀ ਡਾ. ਜਗਮੋਹਣ ਸਿੰਘ ਰਾਜੂ ਜਨਰਲ ਸਕੱਤਰ ਭਾਜਪਾ ਪੰਜਾਬ ਨੂੰ ਵੀ ਮਿਲੇ ਸਨ, ਜਿਸ ਨਾਲ ਕੇਂਦਰੀ ਸਿਹਤ ਮੰਤਰਾਲੇ ਨੇ ਕਾਰਵਾਈ ਹਿੱਤ ਉਕਤ ਫਾਇਲ ਹੈਲਥ ਐਂਡ ਫੈਮਿਲੀ ਵੈਲਫੇਅਰ ਤੇ ਰਿਸਰਚ ਐਂਡ ਮੈਡੀਕਲ ਐਜੂਕੇਸ਼ਨ ਦਫ਼ਤਰ ਪਟਿਆਲਾ ਦੇ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ | ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਆਮ ਆਦਮੀ ਪਾਰਟੀ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਵੀ ਸਮੁੱਚਾ ਹਵਾਲਾ ਦੇ ਕੇ ਇਸ ਫਾਇਲ ਨੂੰ ਵਿਭਾਗ ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਤਾਲਮੇਲ ਕਰ ਕੇ ਜਲਦ ਨਿਪਟਾਰਾ ਕਰਵਾਉਣ ਲਈ ਵੀ ਲਿਖਤੀ ਅਪੀਲ
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਕਰਵਾਏ ਅਗਲੀ ਖ਼ਬਰ 12ਵੀਂ ਜਮਾਤ 'ਚ ਸ਼ਾਨਦਾਰ ਅੰਕ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
Ad Position 24