15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਡਾ. ਕੇ.ਜੇ. ਸਿੰਘ ਨੇ ਜਨਮ ਦਿਨ ਮੌਕੇ ਬੂਟੇ ਲਗਾ ਕੇ ਵਾਤਾਵਰਨ ਸਾਫ਼-ਸੁਥਰਾ ਰੱਖਣ ਦਾ ਦਿੱਤਾ ਸੰਦੇਸ਼

Ad Position 21
No active advertisement
ਅਜੀਤ ਡੈਸਕ 20-05-2026
ਘੁਮਾਣ, 19 ਮਈ (ਬੰਮਰਾਹ)-ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਅਬਜਰਵਰ ਡਾ. ਕੇ.ਜੇ. ਸਿੰਘ ਦੇ ਜਨਮ ਦਿਨ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਰਿਹਾਇਸ਼ ਘੁਮਾਣ ਵਿਖੇ ਇਕ ਸਮਾਗਮ ਕੀਤਾ ਗਿਆ | ਇਸ ਮੌਕੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਉਨ੍ਹਾਂ ਦੇ ਚਾਹੁਣ ਵਾਲਿਆਂ ਨੇ ਡਾ. ਕੇ.ਜੇ. ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਵਧਾਈਆਂ ਦਿੱਤੀਆਂ ਤੇ ਭਵਿੱਖ ਲਈ ਸ਼ੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਡਾ. ਕੇ.ਜੇ. ਸਿੰਘ ਨੇ ਬੂਟੇ ਲਗਾ ਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਦਾ ਸੁਨੇਹਾ ਦਿੱਤਾ ਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਖੁਸ਼ੀ ਦੇ ਮੌਕੇ 'ਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਚਾਹੀਦਾ ਹੈ | ਇਸ ਮੌਕੇ ਬਲਜਿੰਦਰ ਸਿੰਘ ਬੰਮਰਾਹ, ਸੁਖਵਿੰਦਰ ਸਿੰਘ ਚੀਮਾ, ਲਖਬੀਰ ਸਿੰਘ, ਗੁਰਦੀਪ ਸਿੰਘ ਘੁਮਾਣ, ਹੀਰਾ ਸਿੰਘ ਅਤਰੀ, ਇੰਸਪੈਕਟਰ ਲਖਵਿੰਦਰ ਸਿੰਘ, ਗੁਰਨਾਮ ਸਿੰਘ ਅਠਵਾਲ, ਮਾਸਟਰ ਸੁਖਦੇਵ ਸਿੰਘ ਦਕੋਹਾ, ਬਲਵੰਤ ਸਿੰਘ ਅਠਵਾਲ ਸੰਮਤੀ ਮੈਬਰ, ਮੁਖਤਿਆਰ ਸਿੰਘ ਬਰਿਆਰ, ਡਾ. ਹਰਜਿੰਦਰ ਸਿੰਘ ਜੱਜ, ਪ੍ਰਧਾਨ ਸੰਤੋਖ ਸਿੰਘ ਮਧਰਾ, ਹੀਰਾ ਸਿੰਘ ਕੰਡੀਲਾ, ਹਰਪਾਲ ਸਿੰਘ ਨੱਥੂਖਹਿਰਾ, ਪੀ.ਏ. ਸਮਸ਼ੇਰ ਸਿੰਘ ਲੇਹਲ, ਲੈਕਚਰਾਰ ਗੁਰਨਾਮ ਸਿੰਘ ਮੰਡ, ਸਾ. ਸਰਪੰਚ ਬਲਰਾਮ ਸਿੰਘ ਬਰਿਆਰ, ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਰ ਚਾਲਕ ਨੇ ਸਕੂਟਰੀ 'ਚ ਮਾਰੀ ਗੱਡੀ ਅਗਲੀ ਖ਼ਬਰ 32ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦੀਆਂ ਸਾਰੀਆ ਤਿਆਰੀਆਂ ਮੁਕੰਮਲ : ਡਾ. ਰੰਧਾਵਾ <br/>
Ad Position 24