15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸ਼ਾਹਪੁਰ ਜਾਜਨ ਵਿਖੇ ਬਣ ਰਹੇ ਖੇਡ ਮੈਦਾਨ ਦਾ ਦੌਰਾ

Ad Position 21
No active advertisement
ਅਜੀਤ ਡੈਸਕ 20-05-2026
ਡੇਰਾ ਬਾਬਾ ਨਾਨਕ, 19 ਮਈ (ਹੀਰਾ ਸਿੰਘ ਮਾਂਗਟ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਨਗਰ ਸ਼ਾਹਪੁਰ ਜਾਜਨ ਵਿਖੇ ਬਣ ਰਹੇ ਖੇਡ ਮੈਦਾਨ ਦਾ ਦੌਰਾ ਕੀਤਾ ਗਿਆ ਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਵਲੋਂ ਖੇਡਾਂ ਨਾਲ ਜੁੜੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦਾ ਸਾਮਾਨ ਵੀ ਵੰਡਿਆ ਗਿਆ ਤਾਂ ਜੋ ਉਹ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਹੋਣ ਤੇ ਆਪਣੇ ਇਲਾਕੇ ਦਾ ਨਾਂਅ ਰੌਸ਼ਨ ਕਰਨ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿਚ ਖੇਡਾਂ ਨੂੰ ਪ੍ਰੋਤਸ਼ਾਹਿਤ ਹਿੱਤ ਕਰਨ ਅਤੇ ਨੌਜਵਾਨਾਂ ਲਈ ਵਧੀਆ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦਾ ਸੁਨਹਿਰੀ ਭਵਿੱਖ ਸਾਡੀ ਸਭ ਤੋਂ ਵੱਡੀ ਤਰਜੀਹ ਹੈ | ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਨਵੇਂ ਖੇਡ ਮੈਦਾਨਾਂ ਅਤੇ ਪਿੰਡ-ਪਿੰਡ ਚੱਲ ਰਹੇ ਵਿਕਾਸ ਕਾਰਜਾਂ ਨਾਲ ਪਿੰਡਾਂ ਦੀ ਤਸਵੀਰ ਬਦਲ ਗਈ ਹੈ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਲੋਕਾਂ ਦੀ ਸੇਵਾ ਵਿਚ 24 ਘੰਟੇ ਹਾਜ਼ਰ ਹਨ ਤੇ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਸੜਕ ਕਿਨਾਰੇ ਲੱਗੇ ਗੰਦਗੀ ਦੇ ਢੇਰਾਂ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੇ ਵਿਦਿਆਰਥੀਆਂ ਨੇ ਛੇਵੇਂ ਅੰਤਰ ਜ਼ਿਲ੍ਹਾ ਐਕਵਾ ਫਲੋਟਿੰਗ ਯੋਗਾ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾ...
Ad Position 24