15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤਿੱਬੜ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਘਰ 'ਤੇ ਫਾਈਰਿੰਗ-ਪੁਲਿਸ ਵਲੋਂ ਜਾਂਚ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 20-05-2026
ਤਿੱਬੜ, 19 ਮਈ (ਭੁਪਿੰਦਰ ਸਿੰਘ ਬੋਪਾਰਾਏ)-ਪਿੰਡ ਤਿੱਬੜ ਦੇ ਇਕ ਘਰ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿਸ ਸਬੰਧੀ ਥਾਣਾ ਤਿੱਬੜ ਵਿਖੇ ਪੁਲਿਸ ਵਲੋਂ ਮੁਕੱਦਮਾ ਨੰਬਰ 71 ਦਰਜ ਕੀਤਾ ਗਿਆ ਹੈ | ਘਟਨਾ ਤੋਂ ਬਾਅਦ ਪਿੰਡ ਅੰਦਰ ਡਰ ਤੇ ਸਹਿਮ ਪਾਇਆ ਗਿਆ | ਜਾਣਕਾਰੀ ਅਨੁਸਾਰ ਪਿੰਡ ਦੀ ਲਹਿੰਦੀ ਪੱਤੀ ਦੇ ਗੁਰਦੁਆਰਾ ਸਾਹਿਬ ਕੋਲ ਇਕ ਘਰ ਵਿਚ ਇਹ ਘਟਨਾ ਵਾਪਰੀ ਹੈ | ਪਿੰਡ ਦਾ ਇਕ ਨੌਜਵਾਨ ਵਿਦੇਸ਼ ਤੋਂ ਪਰਤਿਆ ਸੀ, ਜਿਸ ਦੇ ਘਰ ਗੋਲੀ ਚੱਲੀ ਹੈ | ਉਕਤ ਨੌਜਵਾਨ ਦੇ ਘਰ ਮੂੰਹ ਬੰਨ੍ਹ ਕੇ ਕੁਝ ਲੋਕ ਸ਼ਾਮਿਲ ਹੋਏ ਸਨ, ਜਿਨ੍ਹਾਂ ਵਲੋਂ ਪਹਿਲਾਂ ਵਿਦੇਸ਼ ਤੋਂ ਪਰਤੇ ਵਿਅਕਤੀ ਬਾਰੇ ਪੁੱਛ ਪੜਤਾਲ ਕੀਤੀ ਗਈ ਅਤੇ ਜਦੋਂ ਉਸ ਬਾਰੇ ਘਰ ਵਿਚ ਮੌਜੂਦ ਉਸ ਦੇ ਪਿਤਾ ਨੇ ਪੁੱਛਿਆ ਕਿ ਪਹਿਲਾਂ ਤੁਸੀਂ ਆਪਣੇ ਬਾਰੇ ਦੱਸੋ ਤਾਂ ਵਿਅਕਤੀ ਜਾਂਦੇ ਹੋਏ ਫਾਇਰ ਕਰਕੇ ਚਲੇ ਗਏ | ਇਸ ਸਬੰਧੀ ਜਦੋਂ ਥਾਣਾ ਤਿੱਬੜ ਦੀ ਮੁਖੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਮੌਕੇ ਤੋਂ 2 ਖਾਲੀ ਖ਼ੋਲ ਬਰਾਮਦ ਕੀਤੇ ਗਏ ਹਨ | ਪੁਲਿਸ ਟੀਮ ਵਲੋਂ ਮੌਕੇ 'ਤੇ ਪਹੁੰਚ ਕੇ ਸਬੂਤ ਇਕੱਠੇ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ | ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਦੋਂ ਕਿ ਨੇੜਲੇ ਇਲਾਕਿਆਂ ਦੇ ਸੀ.ਸੀ.ਟੀ.ਵੀ ਫੁਟੇਜ ਅਤੇ ਹੋਰ ਤਕਨੀਕੀ ਸਬੂਤ ਵੀ ਖੰਗਾਲੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਜਲਦ ਦੋਸ਼ੀਆਂ ਦੀ ਪਹਿਚਾਣ ਕਰਕੇ ਗਿ੍ਫ਼ਤਾਰ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪਿੰਡ ਕੇਸ਼ੋਪੁਰ ਦੇ ਸ਼ਮਸ਼ਾਨਘਾਟ 'ਚੋਂ ਅਣਪਛਾਤੇ ਵਿਅਕਤੀ ਦੀ ਮਿਲੀ ਲਾਸ਼ ਅਗਲੀ ਖ਼ਬਰ ਏ.ਟੀ.ਐੱਮ. ਮਸ਼ੀਨਾਂ ਵਿਚੋਂ ਪੈਸੇ ਖ਼ਤਮ - ਬੈਂਕਾਂ ਨਗਦੀ ਦੇਣ ਤੋਂ ਕਰ ਰਹੀਆਂ ਹਨ ਨਾਂਹ - ਲੋਕ ਪ੍ਰੇਸ਼ਾਨ
Ad Position 24