27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਵੋਟ ਪਾਉਣ ਲਈ ਵੋਟਰ ਕਾਰਡ ਤੋਂ ਇਲਾਵਾ ਹੋਰ ਦਸਤਾਵੇਜ਼ ਵੀ ਹੋਣਗੇ ਮਾਨਤਾ ਪ੍ਰਾਪਤ <br/>

Ad Position 21
No active advertisement
ਅਜੀਤ ਡੈਸਕ 21-05-2026
ਬਟਾਲਾ, 20 ਮਈ (ਸਤਿੰਦਰ ਸਿੰਘ)-ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਗੁਰਦਾਸਪੁਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ ਬਟਾਲਾ ਤੇ ਨਗਰ ਕੌਂਸਲ ਧਾਰੀਵਾਲ, ਫਤਹਿਗੜ੍ਹ ਚੂੜੀਆਂ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈ ਰਹੀਆਂ ਹਨ | ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ (ਵੋਟਰ ਸ਼ਨਾਖ਼ਤੀ ਕਾਰਡ) ਮੌਜੂਦ ਨਹੀਂ ਹੈ ਤਾਂ ਉਹ ਵੋਟਰ ਕਿਸੇ ਹੋਰ ਦਸਤਾਵੇਜ਼ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ. ਕਾਰਡ, ਬੈਂਕ/ਡਾਕਖਾਨਾ ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ.ਡੀ. ਕਾਰਡ, ਆਫ਼ੀਸ਼ੀਅਲ ਆਈ.ਡੀ. ਕਾਰਡ, ਆਧਾਰ ਕਾਰਡ, ਪੈਨ ਕਾਰਡ, ਹੈਲਥ ਇੰਸ਼ੋਰੈਂਸ ਸਮਾਰਟ ਕਾਰਡ ਆਦਿ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਏ.ਸੀ. ਦੇ ਬਲੋਰ 'ਚ ਧਮਾਕਾ - ਅੱਗ ਲੱਗ ਨਾਲ ਪਰਿਵਾਰ ਦਾ ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੁੱਖ ਮੰਤਰੀ ਵਿਰੱੁਧ ਸੰਗਰੂਰ ਵਿਖੇ ਧਰਨਾ ਦੇਣ ਸਬੰਧੀ ਮੀਟਿੰਗ <br/>
Ad Position 24