ਫਤਹਿਗੜ੍ਹ ਚੂੜੀਆਂ, 20 ਮਈ (ਐਮ.ਐਸ. ਫੁੱਲ)-ਫ਼ਤਹਿਗੜ੍ਹ ਚੂੜੀਆਂ ਸਬ ਡਵੀਜ਼ਨ ਅਧੀਨ ਨਗਰ ਕੌਸਲ ਚੋਣਾਂ ਪੂਰੀ ਤਰ੍ਹਾਂ ਅਮਨ-ਅਮਾਨ ਤੇ ਨਿਰਪੱਖਤਾ ਨਾਲ ਕਰਵਾਉਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਲਲਿਤ ਕੁਮਾਰ ਸੀਨੀਅਰ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਫਤਹਿਗੜ੍ਹ ਚੂੜੀਆਂ ਨੇ ਕੀਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ-ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ 17 ਬੂਥਾਂ 'ਤੇ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ | ਉਨ੍ਹਾਂ ਅਸਲਾਧਾਰਕਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਹਥਿਆਰ ਥਾਣਿਆਂ ਵਿਚ ਜਮ੍ਹਾਂ ਕਰਵਾਉਣ | ਇਸ ਮੌਕੇ ਉਨ੍ਹਾਂ ਨਾਲ ਐਸ.ਐਚ.ਓ. ਸੁਰਿੰਦਰਪਾਲ ਸਿੰਘ ਫਤਹਿਗੜ ਚੂੜੀਆਂ, ਮਨਜੀਤ ਸਿੰਘ ਰੀਡਰ ਵੀ ਹਾਜ਼ਰ ਸਨ |