27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਬੱਸ ਨੂੰ ਕੀਤਾ ਰਵਾਨਾ <br/>

Ad Position 21
No active advertisement
ਅਜੀਤ ਡੈਸਕ 21-05-2026
ਬਟਾਲਾ, 20 ਮਈ (ਸਤਿੰਦਰ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਕਰਵਾਈ ਜਾ ਰਹੀ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਕਦਮ ਸੱਚਮੁੱਚ ਬਹੁਤ ਹੀ ਸ਼ਾਲਾਘਾਯੋਗ ਹੈ, ਜੋ ਸਾਡੇ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਬਿਨ੍ਹਾਂ ਕਿਸੇ ਖਰਚੇ ਦੇ ਆਪਣੇ ਪਵਿੱਤਰ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਬਖਸ਼ ਰਿਹਾ ਹੈ | ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਉਹ ਸਭ ਦੀ ਯਾਤਰਾ ਸੁੱਖਮਈ ਤੇ ਸਫ਼ਲ ਕਰਨ ਅਤੇ ਸਭ ਨੂੰ ਦਰਸ਼ਨ ਦੀਦਾਰੇ ਦਾ ਬਲ ਬਖਸ਼ਣ | ਇਸ ਮੌਕੇ ਜਸਵੰਤ ਸਿੰਘ, ਸਾਹਿਬ ਸਿੰਘ, ਬਲਬੀਰ ਸਿੰਘ ਡਰਾਈਵਰ, ਜਗੀਰ ਸਿੰਘ, ਲਖਵਿੰਦਰ ਸਿੰਘ, ਹਰਪਿੰਦਰ ਕੌਰ, ਰਾਜਵਿੰਦਰ ਕੌਰ, ਨਰਿੰਦਰ ਕੌਰ, ਬਲਵੀਰ ਕੌਰ, ਸੁਖਵਿੰਦਰ ਕੌਰ, ਮਨਜੀਤ ਕੌਰ, ਗੁਰਮੀਤ ਕੌਰ, ਹਰਜੀਤ ਕੌਰ ਆਦਿ ਹਾਜ਼ਰ ਰਹੇ |

Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਨੇ ਪੁਲਿਸ 'ਤੇ ਲਗਾਏ ਪਰਿਵਾਰ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਅਗਲੀ ਖ਼ਬਰ ਚੀਮਾ ਪਬਲਿਕ ਸਕੂਲ ਕਿਸ਼ਨਕੋਟ 'ਚ ਖੇਡ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ <br/>
Ad Position 24