26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ਼ਹਿਰ 'ਚ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀਆਂ

Ad Position 21
No active advertisement
ਅਜੀਤ ਡੈਸਕ 21-05-2026
ਗੁਰਦਾਸਪੁਰ, 20 ਮਈ (ਪੰਕਜ ਸ਼ਰਮਾ)-ਸ਼ਹਿਰ ਵਿਚ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਈ ਇਲਾਕਿਆਂ ਵਿਚ ਪਿਛਲੇ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ਕਰਕੇ ਗੰਦਗੀ ਵਧਦੀ ਜਾ ਰਹੀ ਹੈ ਅਤੇ ਬਦਬੂ ਨਾਲ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ | ਰਿਹਾਇਸ਼ੀ ਇਲਾਕਿਆਂ, ਬਾਜ਼ਾਰਾਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਪਏ ਕੂੜੇ ਦੇ ਢੇਰਾਂ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਹਾਲਾਤ ਇਸ ਕਦਰ ਖ਼ਰਾਬ ਹੋ ਚੁੱਕੇ ਹਨ ਕਿ ਕਈ ਥਾਵਾਂ 'ਤੇ ਲੋਕ ਕੂੜੇ ਦੇ ਢੇਰਾਂ ਨੂੰ ਅੱਗ ਲਗਾ ਰਹੇ ਹਨ | ਅੱਗ ਲੱਗਣ ਕਾਰਨ ਇਲਾਕੇ ਖਿਚ ਧੂੰਆਂ ਫੈਲ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ | ਗਰਮੀ ਦੇ ਮੌਸਮ 'ਚ ਇਹ ਧੂੰਆਂ ਬੱਚਿਆਂ, ਬਜ਼ੁਰਗਾਂ ਤੇ ਦਮੇ ਦੇ ਮਰੀਜ਼ਾਂ ਲਈ ਵੱਡੀ ਪ੍ਰੇਸ਼ਾਨੀ ਬਣਿਆ ਹੈ | ਲੋਕਾਂ ਨੂੰ ਡਰ ਹੈ ਕਿ ਇਸ ਕਾਰਨ ਭਿਆਨਕ ਬਿਮਾਰੀਆਂ ਫੈਲ ਸਕਦੀਆਂ ਹਨ | ਸਥਾਨਕ ਵਸਨੀਕਾਂ ਨੇ ਦੱਸਿਆ ਕਿ ਕਈ ਵਾਰ ਅੱਗ ਬੇਕਾਬੂ ਹੋਣ ਦਾ ਵੀ ਖ਼ਤਰਾ ਬਣ ਜਾਂਦਾ ਹੈ, ਜਿਸ ਨਾਲ ਨੇੜਲੇ ਘਰਾਂ ਤੇ ਦੁਕਾਨਾਂ ਨੂੰ ਨੁਕਸਾਨ ਪਹੁੰਚ ਸਕਦਾ ਹੈ | ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸਮੇਂ ਸਿਰ ਕੂੜਾ ਨਾ ਚੁੱਕਿਆ ਗਿਆ ਤਾਂ ਕਿਸੇ ਵੇਲੇ ਵੱਡੀ ਅਣਹੋਣੀ ਵਾਪਰ ਸਕਦੀ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਕਈ ਵਾਰ ਪ੍ਰਸ਼ਾਸਨ ਨੂੰ ਹੱਲ ਕਰਨ ਲਈ ਅਪੀਲ ਕੀਤੀ ਹੈ | ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ | ਲੋਕਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਸਮੱਸਿਆ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ਵਿਚ ਉਹ ਆਪਣਾ ਗੁੱਸਾ ਵੋਟਾਂ ਰਾਹੀਂ ਜ਼ਰੂਰ ਜਿਤਾਉਣਗੇ | ਲੋਕਾਂ ਦਾ ਕਹਿਣਾ ਹੈ ਕਿ ਚੋਣਾਂ ਸਮੇਂ ਵੱਡੇ ਵਾਅਦੇ ਕਰਨ ਵਾਲੇ ਨੇਤਾ ਹੁਣ ਸ਼ਹਿਰ ਦੀ ਸਫ਼ਾਈ ਵੱਲ ਧਿਆਨ ਨਹੀਂ ਦੇ ਰਹੇ | ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਤੁਰੰਤ ਕੂੜਾ ਚੁੱਕਣ ਅਤੇ ਸਫ਼ਾਈ ਪ੍ਰਬੰਧ ਸੁਧਾਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਮਰਹੂਮ ਉੱਘੇ ਕਲਾਕਾਰ ਉਸਤਾਦ ਉੱਤਮ ਚੰਦ ਸ਼ਰਮਾ ਦੀ ਬਰਸੀ ਮਨਾਈ <br/> ਅਗਲੀ ਖ਼ਬਰ ਟੈਗੋਰ ਕਾਲਜ ਵਿਖੇ ਵਿਦਿਆਰਥਣਾਂ ਨੰੂ ਵਿਦਾਇਗੀ ਪਾਰਟੀ ਦਿੱਤੀ
Ad Position 24