ਗੁਰਦਾਸਪੁਰ, 20 ਮਈ (ਅਸ਼ੋਕ ਸ਼ਰਮਾ)-ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪੁਰਾਣਾ ਸ਼ਾਲਾ ਦੇ ਨੌਜਵਾਨਾਂ ਤੇ ਇਲਾਕਾ ਵਾਸੀਆਂ ਨੇ ਗੁਰਦਾਸਪੁਰ ਮੁਕੇਰੀਆਂ ਮੁੱਖ ਮਾਰਗ 'ਤੇ ਲਾਲੀਆ ਆਰੇ ਸਾਹਮਣੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਆਰੰਭ ਕਰ ਦਿੱਤੀਆਂ ਹਨ | ਇਸ ਸਬੰਧੀ ਬਲਜਿੰਦਰ ਸਿੰਘ ਚੀਮਾ ਪ੍ਰਧਾਨ ਪੱਗੜੀ ਸੰਭਾਲ ਜੱਟਾ ਲਹਿਰ, ਸਰਬਜੀਤ ਸਿੰਘ ਲਾਲੀਆ, ਰਣਜੀਤ ਸਿੰਘ ਰਾਣਾ, ਠੇਕੇਦਾਰ ਬਲਵਿੰਦਰ ਸਿੰਘ, ਮੈਂਬਰ ਪੰਚਾਇਤ ਜਗਮੋਹਨ ਸਿੰਘ, ਪ੍ਰਧਾਨ ਬਾਬਾ ਮੁਖ਼ਤਿਆਰ ਸਿੰਘ, ਬਾਬਾ ਪਰਮਜੀਤ ਸਿੰਘ ਹੈੱਡ ਗ੍ਰੰਥੀ, ਗਿਆਨੀ ਜੋਗਰਾਜ ਸਿੰਘ, ਅਮਨ ਸੈਕਟਰੀ, ਬਲਜਿੰਦਰ ਸਿੰਘ ਰਾਣਾ, ਭੁਪਿੰਦਰ ਸਿੰਘ ਲਾਲੀਆ, ਸੁੱਖਾ ਜਗਤਪੁਰ, ਬਲਵਿੰਦਰ ਸਿੰਘ ਪੁਰਾਣਾ ਸ਼ਾਲਾ ਕੈਪਟਨ ਪਿਆਰਾ ਸਿੰਘ, ਕਰਨੈਲ ਸਿੰਘ, ਸੈਕਟਰੀ ਕੁਲਦੀਪ ਸਿੰਘ, ਜਸਵਿੰਦਰ ਸਿੰਘ ਗੋਲਡੀ ਤੇ ਸੰਨੀ ਸੈਕਟਰੀ ਨੇ ਦੱਸਿਆ ਕਿ ਇਹ ਉਪਰਾਲਾ ਪਿੰਡ ਵਾਸੀਆਂ, ਐਨ.ਆਰ.ਆਈ ਭਰਾਵਾਂ ਤੇ ਦੁਕਾਨਦਾਰਾਂ ਦੇ ਸਹਿਯੋਗ ਨਾਲ ਕੀਤਾ ਗਿਆ ਹੈ ਤੇ ਇਸ ਵਿਚ ਲੋਕ ਵੱਧ ਚੜ੍ਹ ਕੇ ਹਿੱਸਾ ਪਾ ਰਹੇ ਹਨ |