26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਂਗਰਸੀ ਆਗੂ ਵਿਨੋਦ ਕੁਮਾਰ ਦੀਪੂ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 21-05-2026
ਬਟਾਲਾ, 20 ਮਈ (ਸਤਿੰਦਰ ਸਿੰਘ)-ਅੱਜ ਕਾਂਗਰਸ ਪਾਰਟੀ ਦੇ ਮੋਹਰਲੀ ਕਤਾਰ ਦਾ ਆਗੂ ਵਿਨੋਦ ਕੁਮਾਰ (ਦੀਪੂ) ਆਪਣੇ ਸਾਥੀਆਂ ਨਾਲ ਆਮ ਆਦਮੀ ਵਿਚ ਸ਼ਾਮਿਲ ਹੋਇਆ ਹੈ | 'ਆਪ' ਵਿਚ ਸ਼ਾਮਲ ਹੋਣ ਵਾਲਿਆਂ ਦਾ ਨਿੱਘਾ ਸਵਾਗਤ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਬਟਾਲਾ ਵਿਚ ਕਰਵਾਏ ਨਿਰਪੱਖ ਵਿਕਾਸ ਕਾਰਜ ਅਤੇ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੰਗਾਂ ਪੂਰੀਆਂ ਕਰਨ ਨੂੰ ਬੂਰ ਪਿਆ ਹੈ ਤੇ ਨਿੱਤ ਦਿਨ ਬਟਾਲਾ ਸ਼ਹਿਰ ਵਿਚ 'ਆਪ' ਦਾ ਪਰਿਵਾਰ ਵਧ ਰਿਹਾ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ 4 ਸਾਲ ਪਹਿਲਾਂ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਤੇ ਉਨ੍ਹਾਂ ਨੇ ਬਟਾਲਾ ਵਾਸੀਆਂ ਦੇ ਵਿਸ਼ਵਾਸ 'ਤੇ ਪੂਰਾ ਉੱਤਰਦਿਆਂ 24 ਘੰਟੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਬਟਾਲਾ ਦਾ ਵੱਧ ਤੋਂ ਵੱਧ ਵਿਕਾਸ ਕਰਵਾਇਆ ਜਾਵੇ ਤੇ ਕੀਤੇ ਕੰਮ ਸ਼ਹਿਰ ਵਾਸੀਆਂ ਨੂੰ ਨਜ਼ਰ ਆ ਰਹੇ ਹਨ | ਇਸ ਮੌਕੇ ਵਿਨੋਦ ਕੁਮਾਰ (ਦੀਪੂ) ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਪ੍ਰਤੀ ਪਿਆਰ, ਮੋਹ ਤੇ ਬਟਾਲਾ ਵਾਸੀਆਂ ਦੀ ਸਹੂਲਤ ਲਈ ਕਰਵਾਏ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਬਟਾਲਾ ਵਿਚ ਆਮ ਆਦਮੀ ਪਾਰਟੀ ਨੂੰ ਝਟਕਾ - ਵਾਰਡ ਨੰਬਰ 22 ਦੇ ਆਗੂ ਕਾਂਗਰਸ ਵਿਚ ਸ਼ਾਮਿਲ <br/> ਅਗਲੀ ਖ਼ਬਰ ਧਾਰੀਵਾਲ ਦੀ ਵਾਰਡ ਨੰਬਰ 8 ਵਿਚ 'ਆਪ' ਉਮੀਦਵਾਰ ਅਸ਼ਵਨੀ ਦੁੱਗਲ ਦੀ ਚੋਣ ਮੁਹਿੰਮ ਸ਼ੁਰੂ <br/>
Ad Position 24