ਬਟਾਲਾ, 20 ਮਈ (ਸਤਿੰਦਰ ਸਿੰਘ)-ਬਟਾਲਾ 'ਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਵਾਰਡ ਨੰਬਰ 22 ਤੋਂ ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਹਰਪ੍ਰੀਤ ਸਿੰਘ, ਨਰਿੰਦਰ ਸਿੰਘ, ਪਿ੍ਤਪਾਲ ਸਿੰਘ ਤੇ ਪ੍ਰਕਾਸ਼ ਮਸੀਹ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ | ਇਸ ਮੌਕੇ ਹਲਕਾ ਬਟਾਲਾ ਤੋਂ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਸਾਰੇ ਆਗੂਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੰਦੀ ਹੈ ਤੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਵੀ ਬਣਦਾ ਸਤਿਕਾਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਦਿਆਂ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਵਚਨਬੱਧ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ |