26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਸਮਾਜਿਕ ਮੁੱਦਿਆਂ 'ਤੇ ਸੈਮੀਨਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 21-05-2026
ਦੀਨਾਨਗਰ, 20 ਮਈ (ਸੋਢੀ/ਘੁੰਮਣ/ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਵਿਖੇ ਕਾਲਜ ਦੇ ਈਕੋ ਕਲੱਬ ਅਤੇ ਐਨ.ਐਸ.ਐਸ ਵਿਭਾਗ ਦੀ ਸਾਂਝੀ ਸਰਪ੍ਰਸਤੀ ਹੇਠ ਵਾਤਾਵਰਨ ਪ੍ਰਦੂਸ਼ਣ ਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਰਗੇ ਸਮਾਜਿਕ ਮੁੱਦਿਆਂ 'ਤੇ ਕੇਂਦਿ੍ਤ ਇਕ ਰੋਜ਼ਾ ਸੈਮੀਨਾਰ ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਦੀ ਪ੍ਰਧਾਨਗੀ ਵਿਚ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਕਰਵਾਉਣ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਮਾਜ ਨੂੰ ਦਰਪੇਸ਼ ਸਮਾਜਿਕ ਚੁਨੌਤੀਆਂ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਤੇ ਉਨ੍ਹਾਂ ਨੂੰ ਇਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਸੀ | ਪਿ੍ੰਸੀਪਲ ਡਾ: ਸਰਲਾ ਨਿਰੰਕਾਰੀ ਨੇ ਕਿਹਾ ਕਿ ਨੌਜਵਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਮਾਜ ਤੇ ਦੇਸ਼ ਭਲਾਈ ਦੇ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਵਿਗਿਆਨ ਵਿਭਾਗ ਦੀ ਮੁਖੀ ਪ੍ਰੋ: ਸੁਨੀਤਾ ਵਰਮਾ ਨੇ ਨਸ਼ਿਆਂ ਕਾਰਨ ਹੋਣ ਵਾਲੇ ਨੁਕਸਾਨਾਂ, ਰੋਕਥਾਮ, ਉਪਾਵਾਂ ਸਬੰਧੀ ਜਾਣਕਾਰੀ ਦਿੱਤੀ | ਪ੍ਰੋ: ਡਾ: ਪੱਲਵੀ ਸ਼ਰਮਾ ਨੇ ਵਾਤਾਵਰਨ ਪ੍ਰਦੂਸ਼ਣ ਦੇ ਕਾਰਨਾਂ, ਸਿਹਤ 'ਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਦੱਸਿਆ | ਵਣਜ ਵਿਭਾਗ ਦੀ ਸਹਾਇਕ ਪ੍ਰੋ: ਰਮਾ ਕਪੂਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਉਤਸ਼ਾਹਿਤ ਕੀਤਾ | ਸੈਮੀਨਾਰ ਦੇ ਇੰਟਰ ਐਕਟਿਵ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਸਿਹਤਮੰਦ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕਰਨ 'ਚ ਨੌਜਵਾਨਾਂ ਦੀ ਭੂਮਿਕਾ ਬਾਰੇ ਵਿਚਾਰ ਸਾਂਝੇ ਕੀਤੇ |
Ad Position 22
No active advertisement
ਪਿਛਲੀ ਖ਼ਬਰ ਮੱਲ੍ਹੀ ਵਲੋਂ ਸੋਸ਼ਲ ਮੀਡੀਆ ਹਲਕਾ ਮੀਤ ਕੋਆਰਡੀਨੇਟਰ ਨਿਯੁਕਤ ਹੋਣ 'ਤੇ ਵਿਧਾਇਕ ਰੰਧਾਵਾ ਦਾ ਧੰਨਵਾਦ ਅਗਲੀ ਖ਼ਬਰ ਕਾਹਨੂੰਵਾਨ ਖੇਤਰ ਮੈਡੀਕਲ ਸਟੋਰ ਰਹੇ ਬੰਦ
Ad Position 24