26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਾਰ ਹਾਦਸੇ 'ਚ ਮਾਰੇ ਗਏ ਵਿਕਰਮ ਉਰਫ਼ ਵਿੱਕੀ ਦੇ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਖ਼ਬਰ 'ਤੇ ਜਤਾਇਆ ਗੰਭੀਰ ਇਤਰਾਜ਼ <br/>

Ad Position 21
No active advertisement
ਅਜੀਤ ਡੈਸਕ 21-05-2026
ਪਠਾਨਕੋਟ, 20 ਮਈ (ਸੁਮਿਤ)-ਪਠਾਨਕੋਟ ਦੇ ਰਹਿਣ ਵਾਲੇ ਗੱਡੀ ਚਾਲਕ ਵਿਕਰਮ ਉਰਫ਼ ਵਿੱਕੀ ਦੇ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਖ਼ਬਰ 'ਤੇ ਗੰਭੀਰ ਿਾੲਤਰਾਜ਼ ਜਤਾਇਆ ਹੈ | ਪਰਿਵਾਰ ਦਾ ਕਹਿਣਾ ਹੈ ਕਿ ਨੌਸ਼ਹਿਰਾ ਮੱਝਾ ਸਿੰਘ ਨੇੜੇ ਵਾਪਰੇ ਸੜਕ ਹਾਦਸੇ 'ਚ ਵਿੱਕੀ ਸਮੇਤ ਉਸ ਦੇ ਤਿੰਨ ਦੋਸਤਾਂ ਦੀ ਮੌਤ ਬਾਰੇ ਗ਼ਲਤ ਦੱਸਿਆ ਜਾ ਰਿਹਾ ਹੈ | ਪਰਿਵਾਰਕ ਮੈਂਬਰਾਂ ਅਨੁਸਾਰ ਵਿੱਕੀ ਦੇ ਨਾਲ ਕਾਰ 'ਚ ਸਵਾਰ ਹੋਰ ਤਿੰਨ ਲੋਕਾਂ ਬਾਰੇ ਅਜੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ | ਜਾਣਕਾਰੀ ਮੁਤਾਬਿਕ ਬੀਤੇ ਕੱਲ੍ਹ ਨੌਸ਼ਹਿਰਾ ਮੱਝਾ ਸਿੰਘ ਖੇਤਰ ਵਿਚ ਇਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ | ਹਾਦਸਾ ਇੰਨ੍ਹਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ | ਸ਼ੁਰੂਆਤੀ ਜਾਣਕਾਰੀ ਵਿਚ ਕਾਰ 'ਚ ਸਵਾਰ ਚਾਰ ਲੋਕਾਂ ਦੀ ਮੌਤ ਹੋਣ ਦੀ ਗੱਲ ਸਾਹਮਣੇ ਆਈ ਸੀ | ਦੱਸਿਆ ਜਾ ਰਿਹਾ ਹੈ ਕਿ ਕਾਰ ਚਲਾ ਰਿਹਾ ਵਿਕਰਮ ਉਰਫ਼ ਵਿੱਕੀ ਪਠਾਨਕੋਟ ਦਾ ਰਹਿਣ ਵਾਲਾ ਸੀ | ਘਟਨਾ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਕੁਝ ਨਿੱਜੀ ਚੈਨਲਾਂ ਵਲੋਂ ਵਿੱਕੀ ਤੇ ਉਸ ਦੇ ਤਿੰਨ ਦੋਸਤਾਂ ਦੀ ਮੌਤ ਦੀ ਖ਼ਬਰ ਪ੍ਰਸਾਰਿਤ ਕੀਤੀ ਗਈ ਸੀ | ਇਸ 'ਤੇ ਪਰਿਵਾਰ ਨੇ ਨਾਰਾਜ਼ਗੀ ਜਿਤਾਉਂਦੇ ਹੋਏ ਕਿਹਾ ਕਿ ਬਿਨਾਂ ਅਧਿਕਾਰਕ ਪੁਸ਼ਟੀ ਦੇ ਇਸ ਤਰ੍ਹਾਂ ਦੀ ਖ਼ਬਰ ਚਲਾਉਣਾ ਗ਼ਲਤ ਹੈ ਅਤੇ ਇਸ ਨਾਲ ਪਰਿਵਾਰ ਨੂੰ ਮਾਨਸਿਕ ਪੀੜਾ ਪਹੁੰਚੀ ਹੈ | ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਪੁਲਿਸ ਵਲੋਂ ਅਜੇ ਤੱਕ ਉਨ੍ਹਾਂ ਨੂੰ ਪੂਰੀ ਜਾਣਕਾਰੀ ਨਹੀਂ ਦਿੱਤੀ ਗਈ, ਅਜਿਹੇ ਵਿਚ ਸੋਸ਼ਲ ਮੀਡੀਆ ਵਲੋਂ ਤੱਥਾਂ ਦੀ ਪੁਸ਼ਟੀ ਕੀਤੇ ਬਿਨ੍ਹਾਂ ਖ਼ਬਰ ਚਲਾਉਣਾ ਗੈਰ-ਜ਼ਿੰਮੇਵਾਰਾਨਾ ਹੈ | ਪਰਿਵਾਰ ਨੇ ਇਸ ਮਾਮਲੇ ਸਬੰਧੀ ਨਜ਼ਦੀਕੀ ਪੁਲਿਸ ਥਾਣੇ 'ਚ ਸ਼ਿਕਾਇਤ ਵੀ ਦਰਜ ਕਰਵਾਈ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਗ਼ਲਤ ਜਾਣਕਾਰੀ ਪ੍ਰਸਾਰਿਤ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ ਨਾ ਹੋਣ | ਪੁਲਿਸ ਮਾਮਲੇ ਦੀ ਜਾਂਚ ਵਿਚ ਜੱੁਟੀ ਹੋਈ ਹੈ |

Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਪ੍ਰਦੇਸ਼ ਪ੍ਰਧਾਨ ਰਮੇਸ਼ ਗਿੱਲ ਕੱਟੋ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਠਾਕੁਰ ਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ 9ਵਾਂ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ 29 ਤੋਂ
Ad Position 24