26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਸਫ਼ਾਈ ਸੇਵਕ ਯੂਨੀਅਨ ਨੇ ਪ੍ਰਦੇਸ਼ ਪ੍ਰਧਾਨ ਰਮੇਸ਼ ਗਿੱਲ ਕੱਟੋ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 21-05-2026
ਪਠਾਨਕੋਟ, 20 ਮਈ (ਸੁਮਿਤ)-ਪਠਾਨਕੋਟ ਵਿਚ ਅਖਿਲ ਭਾਰਤੀ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੀ ਅਗਵਾਈ ਪ੍ਰਦੇਸ਼ ਪ੍ਰਧਾਨ ਰਮੇਸ਼ ਗਿੱਲ ਕੱਟੋ ਨੇ ਕੀਤੀ | ਯੂਨੀਅਨ ਕਾਰਕੁਨਾਂ ਨੇ ਵਾਲਮੀਕਿ ਚੌਕ ਵਿਚ ਇਕੱਠੇ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਆਪਣਾ ਵਿਰੋਧ ਦਰਜ ਕਰਵਾਇਆ | ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਹਾਲ ਹੀ ਵਿਚ ਮਰਦਮਸ਼ੁਮਾਰੀ ਫਾਰਮ ਵਿਚ ਵਰਤੀ ਗਈ ਸ਼ਬਦਾਵਲੀ ਨਾਲ ਬਾਲਮੀਕੀ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸਮਾਜ ਲਈ ਅਪਮਾਨਜਨਕ ਅਤੇ ਗ਼ਲਤ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ | ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਬੰਧਿਤ ਸ਼ਬਦਾਵਲੀ ਨੂੰ ਤੁਰੰਤ ਬਦਲਿਆ ਜਾਵੇ ਤੇ ਸਮਾਜ ਦੀ ਇੱਜ਼ਤ ਦਾ ਸਨਮਾਨ ਯਕੀਨੀ ਬਣਾਇਆ ਜਾਵੇ | ਪ੍ਰਦੇਸ਼ ਪ੍ਰਧਾਨ ਰਮੇਸ਼ ਗਿੱਲ ਕੱਟੋ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਇਸ ਮਾਮਲੇ 'ਤੇ ਕਾਰਵਾਈ ਨਾ ਕੀਤੀ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰ ਅਤੇ ਵਾਲਮੀਕਿ ਸਮਾਜ ਦੇ ਲੋਕ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪਠਾਨਕੋਟ ਬੱਸ ਅੱਡੇ 'ਤੇ ਸਰਕਾਰੀ ਬੱਸ ਸੇਵਾਵਾਂ ਬੰਦ ਅਗਲੀ ਖ਼ਬਰ ਕਾਰ ਹਾਦਸੇ 'ਚ ਮਾਰੇ ਗਏ ਵਿਕਰਮ ਉਰਫ਼ ਵਿੱਕੀ ਦੇ ਪਰਿਵਾਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਖ਼ਬਰ 'ਤੇ ਜਤਾਇਆ ਗੰਭੀ...
Ad Position 24