26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਠਾਨਕੋਟ ਬੱਸ ਅੱਡੇ 'ਤੇ ਸਰਕਾਰੀ ਬੱਸ ਸੇਵਾਵਾਂ ਬੰਦ

Ad Position 21
No active advertisement
ਅਜੀਤ ਡੈਸਕ 21-05-2026
ਪਠਾਨਕੋਟ, 20 ਮਈ (ਸੁਮਿਤ)-ਪਨਬੱਸ ਦੇ ਕਰਮਚਾਰੀਆਂ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਪਠਾਨਕੋਟ ਬੱਸ ਅੱਡੇ 'ਚ ਕਰਮਚਾਰੀਆਂ ਨੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਤੇ ਰੈਲੀ ਕੱਢੀ | ਪ੍ਰਦਰਸ਼ਨ ਦੇ ਸਮਰਥਨ 'ਚ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਸਰਕਾਰੀ ਬੱਸ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਗਈਆਂ, ਜਿਸ ਕਾਰਨ ਯਾਤਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਕਰਮਚਾਰੀਆਂ ਨੇ ਦੱਸਿਆ ਕਿ ਉਹ ਆਪਣੀਆਂ ਤਨਖ਼ਾਹਾਂ, ਪੱਕੀ ਨੌਕਰੀ, ਭੱਤਿਆਂ ਤੇ ਹੋਰ ਸਹੂਲਤਾਂ ਨੂੰ ਲੈ ਕੇ ਕਈ ਵਾਰ ਸਰਕਾਰ ਕੋਲ ਮੰਗਾਂ ਰੱਖ ਚੁੱਕੇ ਹਨ | ਪਰ ਅਜੇ ਤੱਕ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਰੈਲੀ ਦੌਰਾਨ ਬੱਸ ਅੱਡੇ 'ਤੇ ਪੁਲਿਸ ਪ੍ਰਸ਼ਾਸਨ ਵੀ ਮੌਜੂਦ ਰਿਹਾ ਤਾਂ ਜੋ ਕਾਨੂੰਨ-ਵਿਵਸਥਾ ਬਣੀ ਰਹੇ | ਪ੍ਰਦਰਸ਼ਨ ਕਾਰਨ ਕਈ ਰੂਟਾਂ ਦੀਆਂ ਬੱਸਾਂ ਪ੍ਰਭਾਵਿਤ ਹੋਈਆਂ ਅਤੇ ਯਾਤਰੀਆਂ ਨੂੰ ਇੰਤਜ਼ਾਰ ਕਰਨਾ ਪਿਆ |
Ad Position 22
No active advertisement
ਪਿਛਲੀ ਖ਼ਬਰ ਵਾਰਡ ਨੰਬਰ-9 ਤੋਂ ਭਾਜਪਾ ਉਮੀਦਵਾਰ ਨਮਨ ਮਹਾਜਨ ਵਲੋਂ ਡੋਰ ਟੂ ਡੋਰ ਪ੍ਰਚਾਰ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਨੇ ਪ੍ਰਦੇਸ਼ ਪ੍ਰਧਾਨ ਰਮੇਸ਼ ਗਿੱਲ ਕੱਟੋ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਪੁਤਲਾ ਫੂਕਿਆ
Ad Position 24