25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਹੈਰੋਇਨ ਤੇ 1300 ਰੁਪਏ ਡਰੱਗ ਮਨੀ ਸਮੇਤ 2 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 21-05-2026
ਤਾਰਾਗੜ੍ਹ, 20 ਮਈ (ਸੋਹਨ ਲਾਲ)-ਤਾਰਾਗੜ੍ਹ ਪੁਲਿਸ ਵਲੋਂ 2 ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਅਤੇ 1300 ਰੁਪਏ ਡਰੱਗਜ਼ ਮਨੀ ਸਮੇਤ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਤਾਰਾਗੜ੍ਹ ਪੁਲਿਸ ਗਸ਼ਤ ਤੇ ਚੈਕਿੰਗ ਦੌਰਾਨ ਜਾਮ ਨੂੰ ਚੌਕ ਤੋਂ ਪੱਖੋਚੱਕ, ਅਲੀ ਖਾਂ ਢੋਲੋਵਾਲ ਆਦਿ ਨੂੰ ਜਾ ਰਹੇ ਸਨ | ਜਦ ਪੁਲਿਸ ਅਲੀ ਖਾਂ ਪੈਟਰੋਲ ਪੰਪ ਦੇ ਨਜ਼ਦੀਕ ਪਹੁੰਚੀ ਤਾਂ ਰੋਡ 'ਤੇ ਇਕ ਨੀਲੀ ਸਕੂਟਰੀ ਦੇ ਕੋਲ ਦੋ ਵਿਅਕਤੀ ਖੜੇ ਹੋਏ ਸਨ, ਜੋ ਪੁਲਿਸ ਪਾਰਟੀ ਨੂੰ ਆਪਣੀ ਵੱਲ ਆਉਂਦੇ ਵੇਖ ਘਬਰਾ ਗਏ ਅਤੇ ਇਸ ਦੌਰਾਨ ਉਨ੍ਹਾਂ ਵਿਚੋਂ ਇਕ ਵਿਅਕਤੀ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਜੋ ਕੁਝ ਵਜ਼ਨੀ ਸੀ, ਸੜਕ ਕਿਨਾਰੇ ਝਾੜੀਆਂ ਵਿਚ ਸੁੱਟ ਦਿੱਤਾ | ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਨ੍ਹਾਂ ਨੂੰ ਕਾਬੂ ਕਰ ਪੁੱਛਗਿੱਛ ਕੀਤੀ, ਜਿਸ ਵਿਅਕਤੀ ਨੇ ਲਿਫ਼ਾਫ਼ਾ ਸੁੱਟਿਆ ਸੀ, ਉਸ ਵਿਅਕਤੀ ਨੇ ਆਪਣਾ ਨਾਂਅ ਕੁਲਦੀਪ ਕੁਮਾਰ ਪੁੱਤਰ ਕਸਤੂਰੀ ਲਾਲ ਵਾਸੀ ਗੁਰਦਾਸਪੁਰ ਦੱਸਿਆ | ਦੂਸਰੇ ਵਿਅਕਤੀ ਨੇ ਆਪਣਾ ਨਾਂਅ ਕੁਛ ਰਾਜ ਪੁੱਤਰ ਰਜਿੰਦਰ ਕੁਮਾਰ ਵਾਸੀ ਦੀਨਾਨਗਰ ਜ਼ਿਲ੍ਹਾ ਗੁਰਦਾਸਪੁਰ ਦੱਸਿਆ | ਪੁਲਿਸ ਵਲੋਂ ਮੋਮੀ ਲਿਫ਼ਾਫ਼ੇ ਜਦ ਖ਼ੋਲ ਕੇ ਦੇਖਿਆ ਤਾਂ ਉਸ 'ਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਤੇ ਉਨ੍ਹਾਂ ਕੋਲੋਂ 1300 ਰੁਪਏ ਡਰੱਗ ਮਨੀ ਦੇ ਵੀ ਬਰਾਮਦ ਹੋਏ | ਪੁਲਿਸ ਨੇ ਉਕਤ ਦੋਨਾਂ ਵਿਅਕਤੀਆਂ ਨੂੰ ਤੇ ਉਨ੍ਹਾਂ ਦੀ ਸਕੂਟਰੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਤੇ ਉਨ੍ਹਾਂ ਦੋਸ਼ੀਆਂ 'ਤੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ |

Ad Position 22
No active advertisement
ਪਿਛਲੀ ਖ਼ਬਰ ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ ਜਾਰੀ <br/> ਅਗਲੀ ਖ਼ਬਰ ਸੋਸ਼ਲ ਮੀਡੀਆ ਆਡਿਟ ਟੀਮ ਨੇ ਪੰਚਾਇਤ ਵਲੋਂ ਕਰਵਾਏ ਕੰਮਾਂ ਦੀ ਕੀਤੀ ਜਾਂਚ ਪੜਤਾਲ
Ad Position 24