25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਹਥਿਆਰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 21-05-2026
ਪਠਾਨਕੋਟ, 20 ਮਈ (ਸੰਧੂ)-ਪੰਜਾਬ ਰਾਜ ਵਿਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਮਿਤੀ 26 ਮਈ ਨੂੰ ਕਰਵਾਈਆਂ ਜਾਣੀਆਂ ਹਨ | ਇਸ ਲਈ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਜ਼ਿਲੇ੍ਹ ਅੰਦਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਚੋਣਾਂ ਦੌਰਾਨ ਕਿਸੇ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਹਥਿਆਰ ਲੈ ਕੇ ਚੱਲਣ/ਕੈਰੀ ਕਰਨ 'ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ | ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਡਾ: ਪੱਲਵੀ ਨੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਆਰਮਜ਼ ਐਕਟ 1959 ਤਹਿਤ ਜ਼ਿਲ੍ਹਾ ਪਠਾਨਕੋਟ ਵਿਚ ਨਗਰ ਨਿਗਮ ਪਠਾਨਕੋਟ ਅਤੇ ਨਗਰ ਕੌਂਸਲ ਸੁਜਾਨਪੁਰ ਦੀ ਹੋਣ ਵਾਲੀ ਚੋਣ ਪ੍ਰਕਿਰਿਆ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਮੌਕੇ 'ਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਨਿਗਮ ਪਠਾਨਕੋਟ ਤੇ ਨਗਰ ਕੌਂਸਲ ਸੁਜਾਨਪੁਰ ਦੀ ਹਦੂਦ ਅੰਦਰ ਅਸਲਾ ਲਾਇਸੈਂਸੀਆਂ ਨੂੰ ਆਪਣੇ ਨਾਲ ਹਥਿਆਰ ਲੈ ਕੇ ਚੱਲਣ/ਕੈਰੀ ਕਰਨ 'ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਹੁਕਮ ਨੂੰ ਸੀਨੀਅਰ ਕਪਤਾਨ ਪੁਲਿਸ ਪਠਾਨਕੋਟ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ | ਇਹ ਹੁਕਮ ਆਰਮੀ ਪ੍ਰਸੋਨਲ, ਪੈਰਾ ਮਿਲਟਰੀ ਫੋਰਸਜ਼, ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਤੇ ਜਿਨ੍ਹਾਂ ਨੂੰ ਧਾਰਮਿਕ ਤੌਰ 'ਤੇ ਰੀਤੀ ਰਿਵਾਜ਼ਾਂ ਕਾਰਨ ਹਥਿਆਰ ਚੁੱਕਣ ਦੇ ਅਧਿਕਾਰ ਹਨ | ਬੈਂਕਾਂ/ਸੁਨਿਆਰ ਦੀਆਂ ਦੁਕਾਨਾਂ ਦੀ ਰਾਖੀ ਕਰਨ ਵਾਲੇ ਅਸਲਾ ਲਾਇਸੈਂਸ ਧਾਰਕ ਕਰਮਚਾਰੀ, ਜਿਨ੍ਹਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਸੁਰੱਖਿਆ ਪ੍ਰਦਾਨ ਕੀਤੀ ਹੋਈ ਹੈ 'ਤੇ ਲਾਗੂ ਨਹੀਂ ਹੋਵੇਗਾ | ਇਹ ਹੁਕਮ ਅੱਜ ਜਾਰੀ ਕੀਤਾ ਗਿਆ ਹੈ ਤੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਈ-ਫਾਰਮੇਸੀ ਵਿਰੁੱਧ ਕੈਮਿਸਟਾਂ ਦਾ ਵਿਰੋਧ <br/> ਅਗਲੀ ਖ਼ਬਰ ਹੈਰੋਇਨ ਤੇ 1300 ਰੁਪਏ ਡਰੱਗ ਮਨੀ ਸਮੇਤ 2 ਵਿਅਕਤੀ ਗਿ੍ਫ਼ਤਾਰ <br/>
Ad Position 24