ਪਠਾਨਕੋਟ, 20 ਮਈ (ਸੰਧੂ)-ਨਗਰ ਨਿਗਮ ਪਠਾਨਕੋਟ ਦੇ ਵਾਰਡ ਨੰਬਰ-1 ਵਿਚ ਕਾਂਗਰਸ ਪਾਰਟੀ ਦੇ ਹੱਕ ਵਿਚ ਸਾਬਕਾ ਵਿਧਾਇਕ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖ਼ਜ਼ਾਨਚੀ ਅਮਿਤ ਵਿੱਜ ਵਲੋਂ ਕਾਂਗਰਸੀ ਉਮੀਦਵਾਰ ਸ਼ਿਵ ਰਾਮ ਬੰਟੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਅਮਿਤ ਵਿੱਜ ਨੇ ਵਾਰਡ ਦੇ ਵੱਖ-ਵੱਖ ਇਲਾਕਿਆਂ 'ਚ ਲੋਕਾਂ ਨਾਲ ਸੰਪਰਕ ਕਰਦਿਆਂ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਲੋਕਾਂ ਦੇ ਭਲੇ ਅਤੇ ਸ਼ਹਿਰ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਤੇ ਇਸ ਵਾਰ ਵੀ ਨਗਰ ਨਿਗਮ ਵਿਚ ਕਾਂਗਰਸ ਦੀ ਮਜ਼ਬੂਤ ਟੀਮ ਬਣਨ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸ਼ਿਵ ਰਾਮ ਬੰਟੀ ਇਕ ਇਮਾਨਦਾਰ, ਮਿਹਨਤੀ ਅਤੇ ਲੋਕਾਂ ਦੇ ਹਰ ਦੁੱਖ-ਸੁੱਖ ਵਿਚ ਖੜ੍ਹਨ ਵਾਲੇ ਉਮੀਦਵਾਰ ਹਨ, ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ |