ਗੁਰਦਾਸਪੁਰ, 21 ਮਈ (ਅਸ਼ੋਕ ਸ਼ਰਮਾ)-ਅੱਜ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਵਲੋਂ ਜ਼ਿਲ੍ਹਾ ਸਵੀਪ ਟੀਮ ਨਾਲ ਐਸ.ਆਈ.ਆਰ ਸਬੰਧੀ ਮਹੱਤਵਪੂਰਨ ਮੀਟਿੰਗ ਕਰਕੇ ਯੋਜਨਾਬੰਦੀ ਕੀਤੀ ਗਈ | ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਪੰਜਾਬ ਰਾਜ 'ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ | ਇਸ ਤਹਿਤ ਪੰਜਾਬ ਰਾਜ 'ਚ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ ਘਰ-ਘਰ ਜਾ ਕੇ ਫਾਰਮ ਭਰਵਾਉਣਗੇ | ਉਨ੍ਹਾਂ ਸਵੀਪ ਟੀਮ ਨਾਲ ਮੀਟਿੰਗ ਕਰਕੇ ਯੋਜਨਾਬੰਦੀ ਕੀਤੀ ਤਾਂ ਜੋ ਇਸ ਨੂੰ ਸਫਲਤਾ ਨੇਪਰੇ ਚੜ੍ਹਾਇਆ ਜਾ ਸਕੇ | ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਸਬੰਧੀ ਸਾਰੀ ਤਿਆਰੀ ਮੁਕੰਮਲ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਐਸ.ਆਈ.ਆਰ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀ ਐਸ.ਆਈ.ਆਰ ਮੈਪਿੰਗ ਦਾ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ, ਸੀਨੀਅਰ ਚੋਣ ਕਾਨੂੰਗੋ ਸੁਨੀਲ ਕੁਮਾਰ, ਅਮਿਤ ਗੁਪਤਾ ਅਸਿਸਟੈਂਟ ਨੋਡਲ ਅਫ਼ਸਰ ਸਵੀਪ, ਪਰਮਜੀਤ ਸਿੰਘ ਕਲਸੀ, ਜ਼ਿਲ੍ਹਾ ਮੀਡੀਆ ਇੰਚਾਰਜ ਸਵੀਪ ਗਗਨਦੀਪ ਸਿੰਘ ਅਤੇ ਸਵੀਪ ਮੈਂਬਰ ਸੰਦੀਪ ਸਿੰਘ ਹਾਜ਼ਰ ਸਨ |