27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਦੀਨਾਨਗਰ ਦੇ ਵਾਰਡ ਨੰਬਰ 11 ਦੀਆਂ ਵੱਡੀ ਗਿਣਤੀ ਔਰਤਾਂ ਆਮ ਆਦਮੀ ਪਾਰਟੀ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-05-2026
ਦੀਨਾਨਗਰ, 21 ਮਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਦੀਨਾਨਗਰ ਸ਼ਹਿਰ 'ਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਲਗਾਤਾਰ ਝਟਕੇ ਦੇ ਰਹੀ ਆਮ ਆਦਮੀ ਪਾਰਟੀ ਨੇ ਬੀਤੀ ਰਾਤ ਇਕ ਵਾਰ ਮੁੜ ਕਾਂਗਰਸ ਪਾਰਟੀ ਨੂੰ ਤਗੜਾ ਝਟਕਾ ਦਿੰਦਿਆਂ ਕਾਂਗਰਸ ਪਾਰਟੀ ਨਾਲ ਸਬੰਧਿਤ ਕਈ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ 'ਚ ਸ਼ਾਮਿਲ ਕੀਤਾ ਹੈ | ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਗੌਰਵ ਧੀਰ ਦੀ ਪੇ੍ਰਰਨਾ ਸਦਕਾ ਦੀਨਾਨਗਰ ਸ਼ਹਿਰ ਦੇ ਵਾਰਡ ਨੰਬਰ 11 ਦੀਆਂ ਵੱਡੀ ਗਿਣਤੀ ਔਰਤਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ | ਨੈਂਸੀ ਤੇਜ਼ੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲੀਆਂ ਔਰਤਾਂ ਗੀਤਾ ਕੁਮਾਰੀ, ਅਨੂੰ ਸ਼ਰਮਾ, ਸੰਤੋਸ਼ ਰਾਣੀ, ਕਿਰਨ ਮਹਾਜਨ, ਪੂਜਾ, ਸੁਸ਼ਮਾ, ਪਿੰਕੀ, ਪ੍ਰਭਾ, ਵਰਸ਼ਾ, ਪਿ੍ਆ, ਹਿਮਾਨੀ ਤੇ ਪ੍ਰਵੀਨ ਸ਼ਰਮਾ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਹਿਤ ਨੀਤੀਆਂ ਕਾਰਨ ਲੋਕਾਂ ਅੰਦਰ ਆਮ ਆਦਮੀ ਪਾਰਟੀ ਦਾ ਗਰਾਫ਼ ਲਗਾਤਾਰ ਵੱਧਦਾ ਜਾ ਰਿਹਾ ਹੈ | ਸ਼ਮਸ਼ੇਰ ਸਿੰਘ ਨੇ ਕਿਹਾ ਕਿ ਦੀਨਾਨਗਰ ਸ਼ਹਿਰ ਅੰਦਰ ਆਮ ਆਦਮੀ ਪਾਰਟੀ ਲਗਾਤਾਰ ਮਜ਼ਬੂਤੀ ਵੱਲ ਵੱਧ ਰਹੀ ਹੈ, ਜਿੱਥੇ ਪਿਛਲੇ ਇਕ ਮਹੀਨੇ ਦੌਰਾਨ ਸੈਂਕੜੇ ਲੋਕਾਂ ਨੇ ਆਮ ਆਦਮੀ ਪਾਰਟੀ 'ਚ ਸ਼ਮੂਲੀਅਤ ਕਰਕੇ ਦੱਸ ਦਿੱਤਾ ਹੈ ਕਿ ਹੁਣ ਤਾਨਾਸ਼ਾਹੀ ਦੇ ਰਾਜ ਦਾ ਅੰਤ ਹੋ ਗਿਆ ਹੈ ਤੇ ਸ਼ਹਿਰ ਦੇ ਲੋਕ ਇਕ ਇਮਾਨਦਾਰ ਪਾਰਟੀ ਨਾਲ ਖੜੇ ਹਨ | ਇਸ ਮੌਕੇ ਬਲਾਕ ਸੰਮਤੀ ਮੈਂਬਰ ਮਨਮੋਹਨ ਸਿੰਘ ਧਮਰਾਈ, ਗੌਰਵ ਧੀਰ ਅਤੇ ਅਨਾਮਿਕਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਅਮਨਦੀਪ ਜੈਂਤੀਪੁਰ ਨੇ ਗਾਂਧੀ ਕੈਂਪ 'ਚ ਮੀਟਿੰਗ ਕਰ ਕੇ ਨਗਰ ਨਿਗਮ ਚੋਣਾਂ ਦਾ ਕੀਤਾ ਆਗਾਜ਼ ਅਗਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਨਗਰ ਕੌਂਸਲ ਚੋਣਾਂ ਸੰਬੰਧੀ ਮੀਟਿੰਗ <br/>
Ad Position 24