27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 31 ਤੋਂ ਰਾਜੀਵ ਵਿਗ ਦੇ ਹੱਕ 'ਚ ਮੀਟਿੰਗ

Ad Position 21
No active advertisement
ਅਜੀਤ ਡੈਸਕ 22-05-2026
ਬਟਾਲਾ, 21 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 31 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੀਵ ਵਿਗ ਦੇ ਹੱਕ ਵਿਚ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਬਟਾਲਾ ਸ਼ਹਿਰ ਨੂੰ ਵਿਕਾਸ ਪੱਖੋਂ ਹੋਰ ਮਜ਼ਬੂਤ ਕਰਨ ਲਈ ਲੋਕ ਆਉਣ ਅੱਗੇ ਅਤੇ ਬਟਾਲੇ ਦੀ ਹੋਰ ਬਿਹਤਰੀ ਲਈ ਆਪ ਪਾਰਟੀ ਉੁਮੀਦਵਾਰਾਂ ਨੂੰ ਸੇਵਾ ਕਰਨ ਦਾ ਮੌਕਾ ਦੇਣ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਾਜੀਵ ਵਿਗ ਵਿਚ ਲੋਕ ਸੇਵਾ ਦਾ ਜਜ਼ਬਾ ਹੈ ਤੇ ਉਹ ਮਿਹਨਤ ਵਿਚ ਵਿਸ਼ਵਾਸ ਰੱਖਦੇ ਹਨ | ਇਸ ਮੌਕੇ ਰਾਜੀਵ ਵਿਗ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਾਰਡ ਵਾਸੀਆਂ ਦੇ ਭਰੋਸੇ ਨੂੰ ਕਾਇਮ ਰੱਖਣਗੇ | ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਪਹਿਲਾਂ ਵੀ ਮੈਨੂੰ ਬਟਾਲਾ ਕਲੱਬ ਦੀ ਜ਼ਿੰਮੇਵਾਰੀ ਸੌਂਪੀ ਸੀ ਤੇ ਅੱਜ ਬਟਾਲਾ ਕਲੱਬ ਦੀ ਵਿਕਾਸ ਪੱਖੋਂ ਕੀਤੀ ਕਾਇਆ ਕਲਪ ਸਾਰਿਆਂ ਦੇ ਸਾਹਮਣੇ ਹੈ | ਉਨ੍ਹਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ 'ਚ ਮਹਿਜ 4 ਸਾਲਾਂ ਵਿਚ ਬਟਾਲਾ ਵਾਸੀਆਂ ਲਈ ਲੋਕਪੱਖੀ ਕਾਰਜ ਕੀਤੇ ਹਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਭਾਜਪਾ, ਕਾਂਗਰਸ ਤੇ ਅਕਾਲੀ ਦਲ ਦੇ ਪਰਿਵਾਰ 'ਆਪ' 'ਚ ਸ਼ਾਮਿਲ ਅਗਲੀ ਖ਼ਬਰ ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਸਾਬਕਾ ਉਪ ਚੇਅਰਮੈਨ ਪੰਜਾਬ ਤਰਸੇਮ ਸਹੋਤਾ ਵਲੋਂ ਚੋਣ ਪ੍ਰਚਾਰ
Ad Position 24