27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਲਾਸ਼ ਨੇੜਿਓਾ ਮੋਟਰਸਾਈਕਲ ਚੋਰੀ ਕਰਨ ਵਾਲਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 22-05-2026
ਬਟਾਲਾ, 21 ਮਈ (ਰਾਕਸ਼ ਰੇਖੀ)-ਬੀਤੇ ਦਿਨੀਂ ਪਿੰਡ ਸੇਖਵਾਂ ਵਿਚ ਬਾਬਾ ਲੱਖ ਦਾਤਾ ਦੇ ਸਥਾਨ ਨੇੇੜੇ ਮਿ੍ਤਕ ਪਾਏ ਗਏ ਵਿਅਕਤੀ ਦਾ ਮੋਟਰਸਾਈਕਲ ਚੋਰੀ ਹੋ ਗਿਆ ਸੀ | ਪੁਲਿਸ ਨੇ ਮੋਟਰਸਾਈਕਲ ਚੋਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਘਣੀਏ ਕੇ ਬਾਂਗਰ ਦੇ ਏ.ਐਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਥਾਣਾ ਹੇਠ ਆਉਂਦੇ ਪਿੰਡ ਸੇਖਵਾਂ ਦੇ ਰਹਿਣ ਵਾਲੇ ਅਰਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਬੀਤੇ ਦਿਨੀਂ ਕਰੀਬ 10 ਵਜੇ ਉਸ ਦਾ ਭਰਾ ਸੁਖਜਿੰਦਰ ਸਿੰਘ ਕਿਸੇ ਕੰਮ ਲਈ ਪੀ.ਬੀ.06-ਏਜੇ 7567 ਰਾਹੀਂ ਕਿਸੇ ਕੰਮ ਲਈ ਘਰੋਂ ਗਿਆ ਸੀ, ਪਰ ਉਹ ਘਰ ਵਾਪਸ ਨਹੀਂ ਆਇਆ | ਉਸ ਦੀ ਕਾਫੀ ਭਾਲ ਕੀਤੀ ਗਈ, ਪਰ ਪਤਾ ਨਹੀਂ ਲੱਗਿਆ | ਉਸੇ ਰਾਤ ਕਰੀਬ ਰਾਤ 11 ਵਜੇ ਸੁਖਜਿੰਦਰ ਸਿੰਘ ਦੀ ਲਾਸ਼ ਪਿੰਡ ਦੀ ਫਿਰਨੀ 'ਤੇ ਸਥਿਤ ਬਾਬਾ ਲੱਖ ਦਾਤਾ ਦੀ ਜਗ੍ਹਾ ਕੋਲ ਪਾਈ ਗਈ | ਅਗਲੇ ਦਿਨ ਸੁਖਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ, ਪਰ ਉਸ ਦਾ ਮੋਟਰਸਾਈਕਲ ਨਹੀਂ ਮਿਲਿਆ | ਅਰਜਿੰਦਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਪਿੰਡ ਦੇ ਹੀ ਰਹਿਣ ਵਾਲੇ ਰਮਨਦੀਪ ਸਿੰਘ ਉਰਫ ਰੰਮੀ ਪੁੱਤਰ ਜਸਪਾਲ ਸਿੰਘ ਨੂੰ ਚੋਰੀ ਹੋਇਆ ਉਕਤ ਮੋਟਰਸਾਈਕਲ ਚਲਾਉਂਦਿਆਂ ਦੇਖਿਆ ਗਿਆ ਸੀ | ਰਮਨਦੀਪ ਨੇ ਉਸ ਦੇ ਭਰਾ ਦੇ ਮਰਨ ਵਾਲੇ ਦਿਨ ਮੋਟਰਸਾਇਕਲ ਚੋਰੀ ਕਰ ਲਿਆ ਸੀ | ਏ.ਐਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਰਮਨਦੀਪ ਸਿੰਘ ਨੂੰ ਗਿ੍ਫਤਾਰ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਉਮੀਦਵਾਰਾਂ ਲਈ ਵੋਟਾਂ ਮੰਗੀਆਂ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਭਾਜਪਾ, ਕਾਂਗਰਸ ਤੇ ਅਕਾਲੀ ਦਲ ਦੇ ਪਰਿਵਾਰ 'ਆਪ' 'ਚ ਸ਼ਾਮਿਲ
Ad Position 24