25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਭਿਆਨਕ ਗਰਮੀ ਦੌਰਾਨ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖੋ-ਮੈਡੀਕਲ ਅਫ਼ਸਰ <br/>

Ad Position 21
No active advertisement
ਅਜੀਤ ਡੈਸਕ 22-05-2026
ਘਰੋਟਾ, 21 ਮਈ (ਸੰਜੀਵ ਗੁਪਤਾ)-ਲਗਾਤਾਰ ਵੱਧ ਰਹੀ ਗਰਮੀ ਅਤੇ ਲੂ ਦੇ ਪ੍ਰਭਾਵ ਨੂੰ ਦੇਖਦਿਆਂ ਮੈਡੀਕਲ ਅਫ਼ਸਰ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਤਿੱਖੀ ਧੁੱਪ ਤੇ ਵਧਦੇ ਤਾਪਮਾਨ ਕਾਰਨ ਡੀਹਾਈਡਰੇਸ਼ਨ, ਚੱਕਰ ਆਉਣਾ, ਬੁਖ਼ਾਰ ਅਤੇ ਹੀਟ ਸਟ੍ਰੋਕ ਵਰਗੀਆਂ ਸਮੱਸਿਆਵਾਂ ਵਿਚ ਵਾਧਾ ਹੋ ਸਕਦਾ ਹੈ | ਮੈਡੀਕਲ ਅਫ਼ਸਰ ਡਾ: ਸ਼ੁਭਮ ਸ਼ਰਮਾ ਨੇ ਸਲਾਹ ਦਿੰਦਿਆਂ ਕਿਹਾ ਕਿ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਿਨਾਂ ਲੋੜ ਘਰ ਤੋਂ ਬਾਹਰ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ, ਜੇ ਬਾਹਰ ਜਾਣਾ ਜ਼ਰੂਰੀ ਹੋਵੇ ਤਾਂ ਸਿਰ ਨੂੰ ਕੱਪੜੇ ਜਾਂ ਟੋਪੀ ਨਾਲ ਢੱਕਿਆ ਜਾਵੇ ਅਤੇ ਸਰੀਰ ਵਿਚ ਪਾਣੀ ਦੀ ਘਾਟ ਨਾ ਹੋਣ ਦਿੱਤੀ ਜਾਵੇ | ਦਿਨ ਭਰ ਵੱਧ ਤੋਂ ਵੱਧ ਪਾਣੀ, ਨਿੰਬੂ ਪਾਣੀ, ਛਾਛ ਤੇ ਓ.ਆਰ.ਐਸ. ਦਾ ਸੇਵਨ ਕਰਨ ਦੀ ਸਲਾਹ ਦਿੱਤੀ ਗਈ | ਉਨ੍ਹਾਂ ਕਿਹਾ ਕਿ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੇ ਜਾਣ ਤੇ ਤਲੇ ਹੋਏ ਭੋਜਨ ਤੋਂ ਪ੍ਰਹੇਜ਼ ਕੀਤਾ ਜਾਵੇ | ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਦਾ ਖ਼ਾਸ ਧਿਆਨ ਰੱਖਿਆ ਜਾਵੇ, ਕਿਉਂਕਿ ਗਰਮੀ ਦਾ ਪ੍ਰਭਾਵ ਉਨ੍ਹਾਂ 'ਤੇ ਜ਼ਿਆਦਾ ਤੇਜ਼ੀ ਨਾਲ ਹੁੰਦਾ ਹੈ | ਮੈਡੀਕਲ ਅਫ਼ਸਰ ਸ਼ੁਭਮ ਸ਼ਰਮਾ ਨੇ ਇਹ ਵੀ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਚੱਕਰ, ਉਲਟੀਆਂ ਜਾਂ ਬੇਹੋਸ਼ੀ ਵਰਗੀਆਂ ਸਮੱਸਿਆਵਾਂ ਆਉਣ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਦੌਰਾਨ ਸਾਵਧਾਨੀ ਹੀ ਸਭ ਤੋਂ ਵੱਡਾ ਬਚਾਅ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੁਨੇਰਾ ਸਥਿਤ ਸ਼ਿਵ ਮੰਦਿਰ 'ਚ ਲਗਾਇਆ 10ਵਾਂ ਸਲਾਨਾ ਲੰਗਰ ਅਗਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ ਝੋਨੇ ਦੇ ਮਧਰੇਪਣ ਰੋਗ ਸੰਬੰਧੀ ਜਾਗਰੂਕਤਾ ਮੁਹਿੰਮ ਕੀਤੀ ਤੇਜ਼
Ad Position 24