ਪਠਾਨਕੋਟ, 21 ਮਈ (ਸੁਮਿਤ)-ਨਗਰ ਨਿਗਮ ਪਠਾਨਕੋਟ ਚੋਣਾਂ ਨੂੰ ਲੈ ਕੇ ਵਾਰਡ ਨੰਬਰ-9 'ਚ ਭਾਰਤੀ ਜਨਤਾ ਪਾਰਟੀ ਦਾ ਚੋਣ ਪ੍ਰਚਾਰ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ | ਇਸ ਕੜੀ 'ਚ ਭਾਰਤੀ ਜਨਤਾ ਯੁਵਾ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਵਰੁਣ ਵਿਕੀ ਤੇ ਸਾਬਕਾ ਪਾਰਸਦ ਨਰੇਸ਼ ਵਡੈਹਰਾ ਨੇ ਭਾਜਪਾ ਉਮੀਦਵਾਰ ਨਮਨ ਮਹਾਜਨ ਦੇ ਸਮਰਥਨ 'ਚ ਡੋਰ-ਟੂ-ਡੋਰ ਚੋਣ ਪ੍ਰਚਾਰ ਕੀਤਾ | ਇਸ ਦੌਰਾਨ ਉਨ੍ਹਾਂ ਖੇਤਰ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਭਾਜਪਾ ਦੇ ਹੱਕ ਵਿਚ ਵੋਟ ਦੇਣ ਦੀ ਅਪੀਲ ਕੀਤੀ | ਠਾਕੁਰ ਵਰੁਣ ਵਿਕੀ ਨੇ ਕਿਹਾ ਕਿ ਭਾਜਪਾ ਵਿਕਾਸ ਤੇ ਜਨਸੇਵਾ ਦੀ ਰਾਜਨੀਤੀ ਕਰਦੀ ਹੈ ਅਤੇ ਨਮਨ ਮਹਾਜਨ ਵਾਰਡ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਤਰ੍ਹਾਂ ਸਮਰਪਿਤ ਹਨ | ਦੂਜੇ ਪਾਸੇ ਸਾਬਕਾ ਪਾਰਸਦ ਨਰੇਸ਼ ਵਡੈਹਰਾ ਨੇ ਕਿਹਾ ਕਿ ਵਾਰਡ ਨੰਬਰ-9 ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਭਾਜਪਾ ਉਮੀਦਵਾਰ ਨੂੰ ਜਿੱਤਣਾ ਜ਼ਰੂਰੀ ਹੈ |