23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਤੋਤੇ ਵੇਚਣ ਵਾਲੇ ਨੂੰ ਗਿ੍ਫ਼ਤਾਰ ਕਰਨ ਲਈ ਦਿੱਲੀ ਤੋਂ ਪਹੁੰਚੇ ਜੰਗਲੀ ਜੀਵ ਸੁਰੱਖਿਆ ਅਧਿਕਾਰੀ

Ad Position 21
No active advertisement
ਅਜੀਤ ਡੈਸਕ 23-05-2026
ਗੁਰਦਾਸਪੁਰ, 22 ਮਈ (ਚੱਕਰਾਜਾ)-ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਦਿੱਲੀ ਤੋਂ ਆਈ ਇਕ ਸਪੈਸ਼ਲ ਟੀਮ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਗੁਰਦਾਸਪੁਰ ਦੇ ਸੰਗਲਪੁਰਾ ਰੋਡ ਸਥਿਤ ਇਕ ਘਰ 'ਚ ਛਾਪੇਮਾਰੀ ਕਰਕੇ 34 ਦੇ ਕਰੀਬ ਤੋਤੇ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਗੁਪਤਾ ਸੂਚਨਾ ਦੇ ਆਧਾਰ 'ਤੇ ਜੰਗਲੀ ਜੀਵ ਸੁਰੱਖਿਆ ਅਧਿਕਾਰੀ ਸਾਹਿਲ ਸ਼ਰਮਾ ਵਿਸ਼ੇਸ਼ ਤੌਰ 'ਤੇ ਗੁਰਦਾਸਪੁਰ ਪਹੁੰਚੇ ਸਨ, ਜਿੱਥੇ ਉਨ੍ਹਾਂ ਵਲੋਂ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਥਾਨਕ ਅਧਿਕਾਰੀਆਂ ਦੀ ਮਦਦ ਨਾਲ ਘਰ ਵਿਚ ਰੱਖੇ ਤੋਤਿਆਂ ਨੂੰ ਬਰਾਮਦ ਕੀਤਾ ਗਿਆ | ਜਾਣਕਾਰੀ ਦਿੰਦੇ ਹੋਏ ਅਧਿਕਾਰੀ ਸਾਹਿਲ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਦਾਸਪੁਰ ਵਿਖੇ ਇਕ ਵਿਅਕਤੀ ਤੋਤਿਆਂ ਨੂੰ ਫੜ ਕੇ ਕੁਝ ਪੈਸਿਆਂ ਲਈ ਅੱਗੇ ਵੇਚਦਾ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਜੰਗਲੀ ਜੀਵ ਵਿਭਾਗ ਗੁਰਦਾਸਪੁਰ ਦੀ ਟੀਮ ਨੂੰ ਸੂਚਿਤ ਕੀਤਾ ਤੇ ਦਿੱਲੀ ਤੋਂ ਪਹੁੰਚ ਕੇ ਪੁਲਿਸ ਦੀ ਸਹਾਇਤਾ ਨਾਲ ਉਕਤ ਵਿਅਕਤੀ ਦੇ ਘਰ ਛਾਪੇਮਾਰੀ ਕਰਕੇ 34 ਦੇ ਕਰੀਬ ਤੋਤੇ ਬਰਾਮਦ ਕੀਤੇ | ਉਨ੍ਹਾਂ ਦੱਸਿਆ ਕਿ ਰਜਿੰਦਰ ਕੁਮਾਰ ਨੰੂ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਦੇ ਹੋਏ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਚੋਣ ਮੁਹਿੰਮ ਦੌਰਾਨ 'ਆਪ' ਵਿਰੁੱਧ ਪ੍ਰਚਾਰ ਸਮੱਗਰੀ ਵੰਡ ਰਹੇ ਨੌਜਵਾਨ ਕੀਤੇ ਕਾਬੂ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ 'ਤੇ 12 ਲੱਖ 80 ਹਜ਼ਾਰ ਰੁਪਏ ਦੀ ਮਾਰੀ ਠੱਗੀ-ਮਾਮਲਾ ਦਰਜ
Ad Position 24