23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 22 'ਚੋਂ ਕਈ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 23-05-2026
ਬਟਾਲਾ, 22 ਮਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਆਮ ਆਦਮੀ ਪਾਰਟੀ ਦੇ ਉੁਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਨੂੰ ਤੇਜ਼ ਕਰ ਦਿੱਤਾ ਗਿਆ ਹੈ ਤੇ ਵਾਰਡਾਂ 'ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ | ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 22 'ਚ ਕੀਤੀ ਮੀਟਿੰਗ ਦੌਰਾਨ ਕਾਂਗਰਸ, ਅਕਾਲੀ ਦਲ ਤੇ ਬੀ.ਜੇ.ਪੀ. ਪਾਰਟੀ ਦੇ ਪਰਿਵਾਰ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ, ਜਿਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨਾਲ ਜੁੜੇ ਲੋਕ 'ਆਪ' ਦੀਆਂ ਨੀਤੀਆਂ ਤੋਂ ਖੁਸ਼ ਹਨ ਤੇ ਬਟਾਲਾ ਅੰਦਰ ਕੀਤੇ ਵਿਕਾਸ ਕਾਰਜਾਂ ਨੂੰ ਲੋਕਾਂ ਵਲੋਂ ਸ਼ਾਨਦਾਰ ਹੁੰਗਾਰਾ ਮਿਲ ਰਿਹਾ ਹੈ ਤੇ ਰੋਜ਼ਾਨਾ ਭਾਜਪਾ, ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਿਵਾਰ ਪਾਰਟੀ ਵਿਚ ਸ਼ਮੂਲੀਅਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਤੇ ਬਟਾਲਾ 'ਚ ਮਹਿਜ 4 ਸਾਲਾਂ ਵਿਚ ਬਟਾਲਾ ਵਾਸੀਆਂ ਲਈ ਲੋਕਪੱਖੀ ਕਾਰਜ ਕੀਤੇ ਹਨ |
Ad Position 22
No active advertisement
ਪਿਛਲੀ ਖ਼ਬਰ ਜਗਦੀਪ ਸਿੰਘ ਧਾਰੋਵਾਲੀ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਦਾ ਬਤੌਰ ਮੈਨੇਜਰ ਅਹੁਦਾ ਸੰਭਾਲਿਆ ਅਗਲੀ ਖ਼ਬਰ ਸੇਂਟ ਕਬੀਰ ਪਬਲਿਕ ਸਕੂਲ ਦੀ ਨਾਨ-ਮੈਡੀਕਲ ਦੀ ਵਿਦਿਆਰਥਣ ਅੰਕਿਤਾ ਸ਼ਰਮਾ 97.6 ਫ਼ੀਸਦੀ ਅੰਕ ਲੈ ਕੇ ਜ਼ਿਲ੍ਹੇ ਵਿਚੋਂ ਮੋ...
Ad Position 24