ਬਟਾਲਾ, 22 ਮਈ (ਸਤਿੰਦਰ ਸਿੰਘ)-ਬੇਰਿੰਗ ਯੂਨੀਅਨ ਕਿ੍ਸ਼ਚੀਅਨ ਕਾਲਜ ਬਟਾਲਾ ਵਿਖੇ ਬੀ.ਐੱਸ.ਸੀ. ਮੈਡੀਕਲ ਤੇ ਨਾਨ-ਮੈਡੀਕਲ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਮੀਡੀਆ ਕਨਵੀਨਰ ਪ੍ਰੋਫੈਸਰ ਰਮਨਦੀਪ ਕੌਰ ਅਤੇ ਕੋ-ਕਨਵੀਨਰ ਸ੍ਰੀ ਰੋਬਿਨ ਕੁਮਾਰ ਦਫ਼ਤਰ ਸੁਪਰਡੈਂਟ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਲਈਆਂ ਗਈਆਂ ਸਮੈਸਟਰ ਪ੍ਰੀਖਿਆਵਾਂ 'ਚੋਂ ਬੇਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰਦੇ ਹੋਏ ਯੂਨੀਵਰਸਿਟੀ ਪੱਧਰ 'ਤੇ ਸਥਾਨ ਪ੍ਰਾਪਤ ਕਰਕੇ ਕਾਲਜ ਤੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਬੀ.ਐੱਸ.ਸੀ. ਮੈਡੀਕਲ ਸਮੈਸਟਰ ਤੀਜਾ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ 8.64 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ 'ਚ 17ਵਾਂ ਮੈਰਿਟ ਸਥਾਨ ਹਾਸਲ ਕਰਦਿਆਂ ਕਾਲਜ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਐਕਸਾ ਗਿੱਲ ਨੇ 8.00 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ 'ਚੋਂ ਦੂਜਾ ਤੇ ਹਿਤਾਕਸ਼ੀ ਨੇ 7.84 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ 'ਚੋਂ ਤੀਜਾ ਸਥਾਨ ਹਾਸਲ ਕੀਤਾ | ਨਾਨ-ਮੈਡੀਕਲ 'ਚੋਂ ਸਿਮਰਨਪ੍ਰੀਤ ਕੌਰ ਨੇ 8.32 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਪੱਧਰ 'ਤੇ 33ਵਾਂ ਸਥਾਨ ਹਾਸਲ ਕਰਦਿਆਂ ਕਾਲਜ ਵਿਚੋਂ ਪਹਿਲਾ ਤੇ ਹਰਸ਼ਦੀਪ ਕੌਰ ਨੇ 8.16 ਐੱਸ.ਜੀ.ਪੀ.ਏ. ਪ੍ਰਾਪਤ ਕਰ ਕੇ 49ਵਾਂ ਤੇ ਕਾਲਜ ਵਿਚੋਂ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਅਰਸ਼ਪ੍ਰੀਤ ਕੌਰ ਨੇ 8.08 ਐੱਸ.ਜੀ.ਪੀ.ਏ. ਪ੍ਰਾਪਤ ਕਰਕੇ ਕਾਲਜ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਾਇੰਸ ਵਿਭਾਗ ਦੇ ਅਧਿਆਪਕਾਂ ਡਾ. ਜੇ.ਪੀ. ਸਿੰਘ, ਡਾ. ਰਾਜਨ ਚੌਧਰੀ, ਡਾ. ਅਮਿਤਾ, ਪ੍ਰੋ. ਮਨਦੀਪ ਬੇਦੀ, ਡਾ. ਅੰਜੂ ਪੁਰੀ, ਪ੍ਰੋ. ਅਨੂ, ਡਾ. ਈਸ਼ਾ, ਡਾ. ਮਿ੍ਦੁਲਾ ਡੋਗਰਾ ਨੇ ਪੁਜੀਸ਼ਨ ਆਫ਼ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |